ਅੱਜ ਪੰਜਾਬ ਦੇ ਇਤਿਹਾਸ ‘ਚ ਮਹੱਤਵਪੂਰਨ ਦਿਨ, ਹਰ ਪੰਜਾਬੀ ਹੋਊਗਾ ਮੁੱਖ ਮੰਤਰੀ: ਰਾਘਵ ਚੱਢਾ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁਖ ਮੰਤਰੀ ਵਜੋਂ ਭਗਵੰਤ ਮਾਨ ਅੱਜ ਸਹੁੰ ਚੁੱਕਣ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਉੱਘੇ ਆਗੂ ਵੀ ਸ਼ਾਮਲ ਹੋਣਗੇ। ਉੱਥੇ ਹੀ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਲੋਕਾਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੇ ਨਾਲ ਸੂਬੇ ਦੇ 3 ਕਰੋੜ ਲੋਕ ਸਹੁੰ ਚੁੱਕਣਗੇ।

ਅਧਿਕਾਰੀਆਂ ਮੁਤਾਬਕ ਇਸ ਪ੍ਰੋਗਰਾਮ ਵਿੱਚ 3 ਲੱਖ ਤੋਂ ਜ਼ਿਆਦਾ ਲੋਕ ਸ਼ਿਰਕਤ ਕਰ ਸਕਦੇ ਹਨ। ਸਹੁੰ ਚੁੱਕ ਸਮਾਗਮ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਉੱਥੇ ਹੀ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਨੇ  ਟਵਿੱਟਰ ਤੋਂ ਆਪਣੀ ਅਤੇ ਭਗਵੰਤ ਮਾਨ ਦੀਆਂ ਬਸੰਤੀ ਪੱਗਾਂ ਵਿੱਚ ਤਸਵੀਰਾਂ ਸਾਂਝੀਆਂ ਕੀਤੀਆਂ।

ਰਾਘਵ ਚੱਢਾ ਨੇ ਟਵੀਟ ਕਰ ਲਿਖਿਆ, ‘ਅੱਜ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ ਜਦੋਂ ਤਿੰਨ ਕਰੋੜ ਪੰਜਾਬੀ ਭਗਵੰਤ ਮਾਨ ਦੇ ਨਾਲ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਸਹੁੰ ਇਸ ਭ੍ਰਿਸ਼ਟ ਸਿਸਟਮ ਨੂੰ ਬਦਲਣ ਦੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ।’ ਉਨ੍ਹਾਂ ਨੇ ਅੱਗੇ ਲਿਖਿਆ, ‘ਅੱਜ ਤੋਂ ਹਰ ਪੰਜਾਬੀ ਮੁੱਖ ਮੰਤਰੀ ਹੋਊਗਾ।’

- Advertisement -

Share this Article
Leave a comment