ਦੀਵਾਲੀ ਦੀ ਸ਼ਾਮ ਤੋਂ ਪਹਿਲਾਂ ਹੀ ਪੰਜਾਬ ਦਾ ਘੁੱਟਿਆ ਗਿਆ ਸਾਹ, ਪ੍ਰਦੂਸ਼ਣ ਦਾ ਪੱਧਰ ਹੋਰ ਵੀ ਹੋਵੇਗਾ ਖ਼ਤਰਨਾਕ

Prabhjot Kaur
2 Min Read

ਚੰਡੀਗੜ੍ਹ: ਪੂਰੇ ਦੇਸ਼ ਵਿੱਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਸ਼ਾਮ ਨੂੰ ਦੀਪਮਾਲਾ ਅਤੇ ਪਟਾਕੇ ਚਲਾਉਣ ਦੀਆਂ ਤਿਆਰੀਆਂ ਵੀ ਹੋ ਰਹੀਆਂ ਹਨ ਪਰ ਰਾਤ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਸਾਹ ਘੁਟਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ 170 ਨੂੰ ਪਾਰ ਕਰ ਗਿਆ ਹੈ। ਇਸ ਪ੍ਰਦੂਸ਼ਣ ਵਿੱਚ ਇੱਕ ਸਿਹਤਮੰਦ ਵਿਅਕਤੀ ਵੀ ਸਾਹ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ।

ਟੀ-20 ਵਿਸ਼ਵ ਕੱਪ ‘ਚ ਭਾਰਤ ਦੀ ਜਿੱਤ ਅਤੇ ਛੋਟੀ ਦੀਵਾਲੀ ਦੀਆਂ ਖੁਸ਼ੀਆਂ ਵਿਚਕਾਰ ਐਤਵਾਰ ਦੇਰ ਰਾਤ ਤੱਕ ਰੁਕ-ਰੁਕ ਕੇ ਪਟਾਕਿਆਂ ਦਾ ਸਿਲਸਿਲਾ ਜਾਰੀ ਰਿਹਾ। ਐਨਾ ਹੀ ਨਹੀਂ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਜਿਸ ਕਾਰਨ ਦਿਵਾਲੀ ਤੋਂ ਇੱਕ ਰਾਤ ਪਹਿਲਾਂ ਪੰਜਾਬ ਦਾ ਮਾਹੌਲ ਪ੍ਰਦੂਸ਼ਿਤ ਹੋ ਗਿਆ ਹੈ।

ਲੁਧਿਆਣਾ ਵਿੱਚ ਪੰਜਾਬ ਵਿੱਚ ਸਭ ਤੋਂ ਖ਼ਰਾਬ AQI ਹੈ, ਜੋ ਕਿ ਵੱਧ ਤੋਂ ਵੱਧ AQI 438 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਜ ਰਾਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਇਹ ਅੰਕੜਾ 300 AQI ਨੂੰ ਪਾਰ ਕਰ ਸਕਦਾ ਹੈ। ਜੋ ਨਾ ਸਿਰਫ ਸਾਡੀ ਸਿਹਤ ਨੂੰ ਖਰਾਬ ਸਗੋਂ ਸਾਡੀ ਸਿਹਤ ਨੂੰ ਬਹੁਤ ਜ਼ਿਆਦਾ ਖਰਾਬ ਕਰ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment