ਲੁਧਿਆਣਾ (ਰਜਿੰਦਰ ਅਰੋੜਾ) : ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨੂੰ ਧੋਖਾ ਦੇ ਰਹੀ ਹੈ। ਮਜੀਠੀਆ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ‘ਚ ਸਥਿਤ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਦੇ ਘਰ ਪਹੁੰਚੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਇਹ ਲੋਕਾਂ ਨੂੰ ਧੋਖਾ ਦੇ ਰਹੇ ਹਨ, ਜਦਕਿ ਹਾਲਾਤਾਂ ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚੱਲਣ ਦੀ ਗੱਲ ਕਹੀ।