ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ‘ਚ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਚਿੱਟਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇੱਕ ਹੋਟਲ ਤੋਂ ਛਾਪੇਮਾਰੀ ਕਰਕੇ ਕੁੱਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਲੜਕੀ ਵੀ ਸ਼ਾਮਲ ਹੈ। ਫਿਲਹਾਲ ਸਾਰਿਆਂ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਮਿਲੀਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਸਾਥੀਆਂ ਸਮੇਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇੱਕ ਨਿੱਜੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਇੱਥੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉਤੇ ਹੋਟਲ ’ਤੇ ਛਾਪਾ ਮਾਰਿਆ।
ਇਸ ਦੌਰਾਨ ਹੋਟਲ ਵਿਚੋਂ ਇਕ ਲੜਕੀ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਪ੍ਰਕਾਸ਼ ਸਿੰਘ (37) ਪੁੱਤਰ ਸੁੱਚਾ ਸਿੰਘ ਲੰਗਾਹ ਵਜੋਂ ਹੋਈ ਹੈ, ਜਿਸ ਕੋਲੋਂ 42.89 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਲੜਕੀ (19) ਅਵਨੀ, ਅਜੇ ਕੁਮਾਰ (27), ਸ਼ੁਭਮ ਕੌਸ਼ਲ (26), ਬਲਬਿੰਦਰ (22) ਵਜੋਂ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।