ਪੰਜਾਬ ਦਾ ਕੀਤਾ ਸਭ ਤੋਂ ਵੱਡਾ ਬਿਜਲੀ ਸਮਝੌਤਾ, ਹੋਵੇਗੀ 431 ਕਰੋੜ ਦੀ ਬਚਤ : CM ਮਾਨ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ CM ਮਾਨ ਨੇ   PSPCL  ਦੁਆਰਾ ਹਸਤਾਖਰ ਕੀਤੇ ਸੂਰਜੀ ਊਰਜਾ ਖਰੀਦ ਸਮਝੌਤੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ 1200 ਮੈਗਾਵਾਟ ਸੂਰਜੀ ਊਰਜਾ ਦੇ ਇਸ ਖਰੀਦ ਸਮਝੌਤੇ ਨੂੰ ਸਭ ਤੋਂ ਵੱਡਾ ਸਮਝੌਤਾ ਦਸਿਆ ਹੈ ।  ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਧੀਨ ਬੀਬੀਐਮਬੀ ਦੀ ਕੰਪਨੀ (ਐਸ.ਜੇ.ਵੀ.ਐਨ.) ਗ੍ਰੀਨ ਐਨਰਜੀ ਲਿਮਟਿਡ ਨਾਲ 2.53 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1000 ਮੈਗਾਵਾਟ ਦਾ ਸਮਝੌਤਾ ਕੀਤਾ ਗਿਆ ਹੈ।

CM ਮਾਨ ਨੇ ਦੱਸਿਆ ਕਿ ਕੰਪਨੀ ਵੱਲੋਂ ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ ਸੀ। ਪਹਿਲੀ ਵਾਰ, ਕਾਊਂਟਰ ਬਿਡਿੰਗ ਲਈ ਸਵਿਸ ਚੈਲੇਂਜ ਵਿਧੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ  ਕੰਪਨੀ ਨੇ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਬੋਲੀ ਲਗਾਈ ਸੀ, ਪਰ PSPCL ਨੇ ਇਸ ਵਿੱਚ 6 ਪੈਸੇ ਦੀ ਕਟੌਤੀ ਕੀਤੀ ਹੈ। ਉਨ੍ਹਾਂ ਕਿਹਾ ਕਿ 1000 ਮੈਗਾਵਾਟ ਦੇ ਸੂਰਜੀ ਊਰਜਾ ਪਲਾਂਟ ‘ਤੇ ਇੱਕ ਪੈਸੇ ਦੀ ਬਚਤ ਕਰਕੇ 25 ਸਾਲਾਂ ‘ਚ 64 ਕਰੋੜ 60 ਲੱਖ ਰੁਪਏ ਦੀ ਰਕਮ ਬਣਦੀ ਹੈ। ਜਦੋਂ ਕਿ ਜੇ ਸੂਬਾ ਸਰਕਾਰ ਛੇ ਪੈਸੇ ਘਟਾ ਦੇਵੇ ਤਾਂ 25 ਸਾਲਾਂ ਵਿੱਚ 387 ਕਰੋੜ ਰੁਪਏ ਦੀ ਬਚਤ ਹੋਵੇਗੀ।

ਉਨ੍ਹਾਂ ਕਿਹਾ ਕਿ 200 ਮੈਗਾਵਾਟ ਦੇ ਟੈਰਿਫ ਤੋਂ 4 ਪੈਸੇ ਪ੍ਰਤੀ ਯੂਨਿਟ ਘਟਾ ਕੇ 2.75 ਕਰ ਦਿੱਤਾ ਗਿਆ ਹੈ। ਇਸ ਨਾਲ 44 ਕਰੋੜ ਰੁਪਏ ਦੀ ਬਚਤ ਹੋਵੇਗੀ, ਭਾਵ 1200 ਮੈਗਾਵਾਟ ਬਿਜਲੀ ‘ਤੇ ਕੁੱਲ 431 ਕਰੋੜ ਰੁਪਏ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਟਰਾਂਸਮਿਸ਼ਨ ਚਾਰਜ ਵਜੋਂ ਵਸੂਲੀ ਜਾਂਦੀ ਹੈ। ਪਰ ਭਾਰਤ ਸਰਕਾਰ ਦੀ ਯੋਜਨਾ ਦੇ ਅਨੁਸਾਰ, ਜੇਕਰ ਮਾਰਚ 2025 ਤੋਂ ਪਹਿਲਾਂ ਲਾਗੂ ਕੀਤਾ ਜਾਂਦਾ ਹੈ, ਤਾਂ ਟਰਾਂਸਮਿਸ਼ਨ ਚਾਰਜ ਨਹੀਂ ਲਾਇਆ ਜਾਵੇਗਾ ਅਤੇ ਉਸ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment