ਪੰਜਾਬ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਭਲਕੇ ਚੁੱਕਣਗੇ ਸਹੁੰ, ਅੰਮ੍ਰਿਤਪਾਲ ਕਿੰਝ ਪੁੱਜਣਗੇ ਸੰਸਦ ਚ’?

Global Team
3 Min Read

ਚੰਡੀਗੜ੍ਹ: ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਇਸ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚੋਂ ਚੋਣ ਲੜਨ ਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ ਪਰ ਸਵਾਲ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਸੰਸਦ ਵਿੱਚ ਕਿਵੇਂ ਪਹੁੰਚ ਸਕਣਗੇ ਜਾਂ ਫਿਰ ਕਿਵੇਂ ਸਹੁੰ ਚੁੱਕ ਸਕਣਗੇ।

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਯਾਦ ਰਹੇ NSA ਇੱਕ ਸਖਤ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਹੀ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ ਪਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਤੇ ਸਰਕਾਰ ਦੂਜੀ ਵਾਰ ਐਨਐਸਏ ਵਿੱਚ ਵਾਧਾ ਕਰ ਚੁੱਕੀ ਹੈ।

ਕਾਨੂੰਨ ਮੁਤਾਬਕ ਵੇਖਿਆ ਜਾਏ ਤਾਂ ਸੰਸਦ ਦਫ਼ਤਰ ਵੱਲੋਂ ਭੇਜੀ ਗਈ 25 ਜੂਨ ਦੀ ਸਮਾਂ ਸੀਮਾ ਦੇ ਅੰਦਰ ਅੰਮ੍ਰਿਤਪਾਲ ਸਿੰਘ ਨਾ ਤਾਂ ਜੇਲ੍ਹ ਤੋਂ ਬਾਹਰ ਆ ਸਕਣਗੇ ਤੇ ਨਾ ਹੀ ਸਹੁੰ ਚੁੱਕ ਸਕਣਗੇ। ਕਾਨੂੰਨੀ ਮਾਹਿਰਾਂ ਅਨੁਸਾਰ ਹਰ ਨਵੇਂ ਚੁਣੇ ਸੰਸਦ ਮੈਂਬਰ ਨੂੰ ਸੰਸਦ ਦਫ਼ਤਰ ਵੱਲੋਂ ਸਹੁੰ ਚੁੱਕਣ ਦਾ ਸਮਾਂ ਦਿੱਤਾ ਜਾਂਦਾ ਹੈ। ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਨੂੰ 25 ਜੂਨ ਦਾ ਸਮਾਂ ਦਿੱਤਾ ਗਿਆ ਹੈ।

ਸੰਸਦ ਦਫ਼ਤਰ ਵੱਲੋਂ ਸਾਰੇ ਸੰਸਦ ਮੈਂਬਰਾਂ ਨੂੰ ਫ਼ੋਨ ‘ਤੇ ਸਮੇਂ ਦੀ ਜਾਣਕਾਰੀ ਵੀ ਦਿੱਤੀ ਜਾਂਦੀ ਹੈ, ਜੋ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕੀਤੇ ਫ਼ੋਨ ਨੰਬਰ ‘ਤੇ ਵੀ ਦਿੱਤੀ ਗਈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਜੇਲ੍ਹ ਵਿੱਚ ਬੰਦ ਹਨ ਜਿਸ ਕਰਕੇ ਉਹ ਸਹੁੰ ਚੁੱਕਣ ਲਈ ਜੇਲ੍ਹ ਤੋਂ ਨਹੀਂ ਆ ਸਕਣਗੇ।

ਇਸ ਬਾਰੇ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਲਈ ਅਰਜ਼ੀ ਪਹਿਲਾਂ ਹੀ ਡੀਸੀ ਦਫ਼ਤਰ ਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦਿੱਤੀ ਜਾ ਚੁੱਕੀ ਹੈ। ਹੁਣ ਜਦੋਂ ਵੀ ਅੰਮ੍ਰਿਤਪਾਲ ਸਿੰਘ ਦੇ ਨਾਂ ‘ਤੇ ਹੁਕਮ ਜਾਰੀ ਹੋਣਗੇ ਤਾਂ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ‘ਚੋਂ ਬਾਹਰ ਲਿਆ ਕੇ ਸਹੁੰ ਚੁਕਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment