Breaking News

ਪਾਕਿਸਤਾਨੀ ਡਰੋਨ ਮਾਮਲਾ : ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਨੂੰ ਐਲਾਨਿਆ ਅਤੀਸੰਵੇਦਨਸ਼ੀਲ!

ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਦਿਹਾੜੇ ਲਈ ਹੋਣ ਜਾ ਰਹੇ ਸਮਾਗਮਾਂ ਨੂੰ ਲੈ ਕੇ ਹੋ ਰਹੀਆਂ ਤਿਆਰੀਆਂ ਨੂੰ ਸਰਕਾਰ ਨੇ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸੇ ਮਾਹੌਲ ‘ਚ ਪਾਕਿ ਡਰੋਨਾਂ ਦਾ ਮਾਮਲਾ ਵੀ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਇਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ 5 ਜਿਲ੍ਹਿਆਂ ਨੂੰ ਸੰਵੇਦਨਸ਼ੀਲ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਨ੍ਹਾਂ ਜਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਬਟਾਲਾ, ਸੁਲਤਾਨਪੁਰ ਲੋਧੀ ਸ਼ਾਮਿਲ ਹਨ।

ਇਨ੍ਹਾਂ ਹਾਲਾਤਾਂ ਨੂੰ ਦੇਖ ਕੇ ਸੁਲਤਾਨਪੁਰ ਲੋਧੀ ਤੋਂ ਲੈ ਕੇ ਬਾਕੀ ਜਿਲ੍ਹਿਆਂ ਵਿੱਚ ਸੁਰੱਖਿਆ ਦੇ ਪ੍ਰਬੰਧਾਂ ਲਈ ਸਰਕਾਰ ਵੱਲੋਂ ਠੋਸ ਕਦਮ ਚੁਕੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਸ ਸਬੰਧੀ ਚੀਫ ਸਕੱਤਰ ਦੇ ਨਾਲ ਇੰਟੈਲੀਜੈਂਸੀ ਦੇ ਅਧਿਕਾਰੀਆਂ ਦੀ ਬੈਠਕ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਦੇ ਨਾਲ ਵੀਵੀਆਈਪੀ ਦੀ ਸੁਰੱਖਿਆ ‘ਤੇ ਵੀ ਵਿਚਾਰ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਅਤੀਸੰਵੇਦਨਸ਼ੀਲ ਐਲਾਨੇ ਗਏ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਸੁਰੱਖਿਆ ਵਿਵਸਥਾ ਦੇ ਵਿਸ਼ੇਸ ਪਲਾਨ ਤਹਿਤ 18 ਹਜ਼ਾਰ ਕਰਮਚਾਰੀਆਂ ਦੀ ਫੋਰਸ ਤੈਨਾਤ ਕੀਤੀ ਜਾਵੇਗੀ। ਇੱਥੇ ਹੀ ਬੱਸ ਨਹੀਂ ਪਤਾ ਇਹ ਵੀ ਲੱਗਾ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਜਲਾਲਾਬਾਦ, ਮੁਕੇਰੀਆਂ, ਫਗਵਾੜਾ ਅਤੇ ਦਾਖਾਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਰੱਖਿਆ ਵਿਵਸਥਾ ਵਿੱਚ ਕੋਈ ਕਮੀ ਨਾ ਛੱਡਦਿਆਂ ਲੋੜ ਪੈਣ ‘ਤੇ ਕੇਂਦਰ  ਸਰਕਾਰ ਤੋਂ ਵੀ 25 ਪੈਰਾਮਿਲਟਰੀ ਫੋਰਸਾਂ ਮੰਗਵਾਈਆਂ ਜਾ ਸਕਦੀਆਂ ਹਨ।

Check Also

ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ’ਤੇ ਭਗਵੰਤ ਮਾਨ ਅਤੇ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ‘ਮਨ ਕੀ ਬਾਤ’ ਵਿਚ ਪੰਜਾਬੀਆਂ ਨੂੰ ਵੱਡਾ ਤੋਹਫਾ …

Leave a Reply

Your email address will not be published.