BREAKING : ਪੁਸ਼ਕਰ ਸਿੰਘ ਧਾਮੀ ਬਣੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

TeamGlobalPunjab
2 Min Read

ਦੇਹਰਾਦੂਨ : ਪੁਸ਼ਕਰ ਸਿੰਘ ਧਾਮੀ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਰਾਜ ਭਵਨ ਪਹੁੰਚੇ। ਉੱਥੇ ਉਨ੍ਹਾਂ ਭਾਜਪਾ ਆਗੂਆਂ ਨਾਲ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਆਪਣੇ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਦੀ ਜਾਣਕਾਰੀ ਦਿੱਤੀ। ਪੁਸ਼ਕਰ ਸਿੰਘ ਭਲਕੇ ਸੂਬੇ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਉਹ ਅੱਜ ਸਹੁੰ ਚੁੱਕ ਸਕਦੇ ਹਨ।

ਇਸ ਤੋਂ ਪਹਿਲਾਂ ਅੱਜ ਬਾਅਦ ਦੁਪਹਿਰ ਉੱਤਰਾਖੰਡ ਵਿੱਚ ਭਾਜਪਾ ਵਿਧਾਇਕਾਂ ਨੇ ਪੁਸ਼ਕਰ ਸਿੰਘ ਧਾਮੀ ਨੂੰ ਆਪਣਾ ਨੇਤਾ ਚੁਣ ਲਿਆ ਸੀ। ਉਹ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਉਤਰਾਖੰਡ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਸਨ। ਤੀਰਥ ਸਿੰਘ ਰਾਵਤ ਨੇ ਬੀਤੀ ਦੇਰ ਰਾਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਸੀ।

ਇਸ ਮਗਰੋਂ ਅੱਜ ਉੱਤਰਾਖੰਡ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਬਾਅਦ ਦੁਪਹਿਰ ਮੀਟਿੰਗ ਹੋਈ। ਮੀਟਿੰਗ ਵਿੱਚ ਵਿਧਾਇਕ ਦਲ ਨੇ ਆਪਣੇ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ। ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤੇ ਉੱਤਰਾਖੰਡ ਮਾਮਲਿਆਂ ਦੇ ਭਾਜਪਾ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਹਾਜ਼ਰ ਸਨ।

ਦੱਸ ਦਈਏ ਕਿ ਭਾਜਪਾ ਹਾਈ ਕਮਾਨ ਨੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਲਾਂਭੇ ਕਰਕੇ ਮਾਰਚ ਮਹੀਨੇ ਵਿੱਚ ਉਨ੍ਹਾਂ ਦੀ ਥਾਂ ਤੀਰਥ ਸਿੰਘ ਰਾਵਤ ਨੂੰ ਉੱਤਰਾਖੰਡ ਦਾ ਮੁੱਖ ਮੰਤਰੀ ਥਾਪਿਆ ਸੀ। ਉਹ ਮੁੱਖ ਮੰਤਰੀ ਦੇ ਅਹੁਦੇ ਤੇ ਚਾਰ ਮਹੀਨੇ ਵੀ ਪੂਰੇ ਨਹੀਂ ਕਰ ਸਕੇ। ਇਸ ਅਹੁਦੇ ’ਤੇ ਬਣੇ ਰਹਿਣ ਲਈ ਰਾਵਤ ਨੂੰ ਛੇ ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਜਿੱਤਣੀ ਜ਼ਰੂਰੀ ਸੀ, ਪਰ ਚੋਣ ਕਮਿਸ਼ਨ ਦੇ ਜ਼ਿਮਨੀ ਚੋਣ ਕਰਵਾਉਣ ਤੋਂ ਨਾਂਹ-ਨੁੱਕਰ ਕੀਤੇ ਜਾਣ ਕਾਰਨ ਰਾਵਤ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਦੱਸਣਯੋਗ ਹੈ ਕਿ ਉੱਤਰਾਖੰਡ ਵਿੱਚ ਅਸੈਂਬਲੀ ਚੋਣਾਂ ਅਗਲੇ ਸਾਲ ਹੋਣੀਆਂ ਹਨ।  ਚੋਣ ਕਮਿਸ਼ਨ ਆਮ ਤੌਰ ‘ਤੇ ਉਨ੍ਹਾਂ ਥਾਵਾਂ ‘ਤੇ ਜ਼ਿਮਨੀ ਚੋਣ ਨਹੀਂ ਕਰਵਾਉਂਦਾ ਜਿੱਥੇ ਮੁੱਖ ਚੋਣਾਂ ਵਿਚ ਇੱਕ ਸਾਲ ਤੋਂ ਘੱਟ ਸਮਾਂ ਬਾਕੀ ਰਹਿ ਗਿਆ ਹੋਵੇ।

Share This Article
Leave a Comment