ਅਦਾਲਤ ਨੇ ਸਾਊਥ ਦੇ ਸੁਪਰਸਟਾਰ ਅੱਲੂ ਅਰਜੁਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਹੈਦਰਾਬਾਦ ਦੇ ਸੰਧਿਆ ਥੀਏਟਰ ‘ਚ ਭਗਦੜ ਮਾਮਲੇ ‘ਚ ਅੱਜ ਹੀ ਅੱਲੂ ਅਰਜੁਨ ਖਿਲਾਫ ਐੱਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਅਦਾਕਾਰ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਹੈਦਰਾਬਾਦ ਦੇ ਸੰਧਿਆ ਥੀਏਟਰ ਵਿੱਚ ਮਚੀ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ। ਫਿਲਮ ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਜਦੋਂ ਅਲੂ ਅਰਜੁਨ ਥੀਏਟਰ ‘ਚ ਆਏ ਤਾਂ ਉਥੇ ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਦੇ ਪਹੁੰਚਣ ਕਾਰਨ ਭਗਦੜ ਮੱਚ ਗਈ। ਇਸ ਘਟਨਾ ਵਿੱਚ ਇੱਕ ਔਰਤ ਦੀ ਜਾਨ ਚਲੀ ਗਈ। ਉਸ ਦਾ ਪੁੱਤਰ ਵੀ ਗੰਭੀਰ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਅੱਲੂ ਅਰਜੁਨ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ, ਇਹ ਦੇਖਣਾ ਬਾਕੀ ਹੈ ਕਿ ਕੀ ਤੇਲੰਗਾਨਾ ਹਾਈ ਕੋਰਟ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰੇਗੀ ਜਾਂ ਨਹੀਂ। ਰਿਮਾਂਡ ਨੂੰ ਲੈ ਕੇ ਖੇਡ ਅਜੇ ਖਤਮ ਨਹੀਂ ਹੋਈ। ਫਿਲਹਾਲ ਸਾਰਿਆਂ ਦੀਆਂ ਨਜ਼ਰਾਂ ਹਾਈ ਕੋਰਟ ਦੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।