ਮਾਸਕੋ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 16ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਮੰਗਲਵਾਰ ਨੂੰ ਰੂਸ ਪਹੁੰਚੇ ਹਨ। ਰੂਸ ਦੇ ਕਜ਼ਾਨ ਸ਼ਹਿਰ ਪਹੁੰਚਣ ਤੋਂ ਬਾਅਦ, ਪੀਐਮ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਦੋ-ਪੱਖੀ ਬੈਠਕ ਕੀਤੀ। ਬੈਠਕ ਦੌਰਾਨ ਹਾਸੇ ਅਤੇ ਮਸਤੀ ਦੇ ਪਲ ਵੀ ਦੇਖਣ ਨੂੰ ਮਿਲੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਮਜ਼ਾਕ ਵਿਚ ਕਿਹਾ ਕਿ ਸਾਡੇ ਰਿਸ਼ਤੇ ਬਹੁਤ ਚੰਗੇ ਹਨ ਅਤੇ ਤੁਸੀਂ ਬਿਨਾਂ ਅਨੁਵਾਦਕ ਦੇ ਸਾਡੀ ਗੱਲਬਾਤ ਨੂੰ ਸਮਝਦੇ ਹੋ। ਇਸ ਤੋਂ ਬਾਅਦ ਕੀ ਹੋਇਆ ਦੋਵੇਂ ਨੇਤਾ ਜ਼ੋਰ-ਜ਼ੋਰ ਨਾਲ ਹੱਸਣ ਲੱਗੇ।
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੈਠਕ ਦੀ ਸ਼ੁਰੂਆਤ ‘ਚ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸੇ ਅਨੁਵਾਦਕ ਦੀ ਲੋੜ ਨਹੀਂ ਹੈ। ਪੁਤਿਨ ਨੇ ਪੀਐਮ ਮੋਦੀ ਨੂੰ ਕਿਹਾ ਕਿ ਸਾਡੇ ਰਿਸ਼ਤੇ ਇੰਨੇ ਪੁਰਾਣੇ ਹਨ ਕਿ ਮੈਨੂੰ ਨਹੀਂ ਲੱਗਦਾ ਕਿ ਤੁਹਾਨੂੰ ਮੈਨੂੰ ਸਮਝਣ ਲਈ ਕਿਸੇ ਅਨੁਵਾਦ ਦੀ ਲੋੜ ਹੈ। ਜਦੋਂ ਪੁਤਿਨ ਨੇ ਮੁਸਕਰਾਉਂਦੇ ਹੋਏ ਇਹ ਕਿਹਾ ਤਾਂ ਮੋਦੀ ਵੀ ਇਸ ‘ਤੇ ਹੱਸ ਪਏ।
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਦੌਰਾਨ ਕਿਹਾ, ‘ਮੈਨੂੰ ਯਾਦ ਹੈ ਕਿ ਅਸੀਂ ਜੁਲਾਈ ਵਿਚ ਮਿਲੇ ਸੀ ਅਤੇ ਕਈ ਮੁੱਦਿਆਂ ‘ਤੇ ਬਹੁਤ ਚੰਗੀ ਚਰਚਾ ਹੋਈ ਸੀ। ਅਸੀਂ ਕਈ ਵਾਰ ਟੈਲੀਫੋਨ ‘ਤੇ ਵੀ ਗੱਲ ਕੀਤੀ। ਕਾਜ਼ਾਨ ਆਉਣ ਦਾ ਸੱਦਾ ਸਵੀਕਾਰ ਕਰਨ ਲਈ ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ। ਪੁਤਿਨ ਨੇ ਕਿਹਾ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।