ਰੂਸ ਵਿੱਚ ਇਸਲਾਮਿਕ ਸਟੇਟ ਦੇ ਹਮਲਿਆਂ ਦਾ ਯੂਕਰੇਨ ਨਾਲ ਸਬੰਧ, ਪੁਤਿਨ ਸਰਕਾਰ ਦਾ ਵੱਡਾ ਇਲਜ਼ਾਮ

Prabhjot Kaur
2 Min Read

ਨਿਊਜ਼ ਡੈਸਕ: ਮਾਸਕੋ ਦੇ ਕਾਨਸਰ ਹਾਲ ‘ਚ ਹੋਏ ਹਮਲੇ ਦੇ ਮਾਮਲੇ ‘ਚ 11 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 133 ਹੋ ਗਈ ਹੈ। ਰੂਸ ਦੀ ਜਾਂਚ ਏਜੰਸੀ ਨੇ ਸ਼ਨੀਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਹਾਲ ਨੂੰ ਅੱਗ ਲਗਾ ਦਿੱਤੀ। ਰੂਸੀ ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਹਮਲਾ ਯੂਕਰੇਨ ਨਾਲ ਜੁੜਿਆ ਹੋਇਆ ਹੈ, ਹਾਲਾਂਕਿ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਕਾਰੀਆਂ ਨੇ ਹਮਲੇ ‘ਚ ਸਿੱਧੇ ਤੌਰ ‘ਤੇ ਸ਼ਾਮਲ ਚਾਰ ਸਣੇ 11 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਮਲਾਵਰ ਸਰਹੱਦ ਪਾਰ ਕਰਕੇ ਯੂਕਰੇਨ ਵੱਲ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਯੂਕਰੇਨ ਨੇ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਪੁਤਿਨ ਨੇ ਇਸ ਹਮਲੇ ਨੂੰ ਵਹਿਸ਼ੀ ਅੱਤਵਾਦੀ ਕਾਰਵਾਈ ਦੱਸਿਆ ਹੈ। ਉਸ ਨੇ ਬਦਲਾ ਲੈਣ ਦੀ ਗੱਲ ਵੀ ਕਹੀ ਹੈ।

ਇਸਲਾਮਿਕ ਸਟੇਟ ਸਮੂਹ ਨੇ ਸੋਸ਼ਲ ਮੀਡੀਆ ‘ਤੇ ਸਬੰਧਤ ਚੈਨਲਾਂ ‘ਤੇ ਸਾਂਝੇ ਕੀਤੇ ਗਏ ਇਕ ਬਿਆਨ ਵਿਚ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸਲਾਮਿਕ ਸਟੇਟ ਸਮੂਹ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਨੇ ਮਾਸਕੋ ਦੇ ਬਾਹਰਵਾਰ ਕ੍ਰਾਸਨੋਗੋਰਸਕ ਵਿੱਚ ਈਸਾਈਆਂ ਦੇ ਇੱਕ ਵੱਡੇ ਇਕੱਠ ‘ਤੇ ਹਮਲਾ ਕੀਤਾ, ਸੈਂਕੜੇ ਮਾਰੇ ਅਤੇ ਜ਼ਖਮੀ ਹੋਏ।

ਇਸ ਸਮੇਂ ਦਾਅਵੇ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕੀਤੀ ਜਾ ਸਕੀ ਹੈ, ਪਰ ਇੱਕ ਅਮਰੀਕੀ ਖੁਫੀਆ ਅਧਿਕਾਰੀ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਅਮਰੀਕੀ ਖੁਫੀਆ ਏਜੰਸੀ ਨੂੰ ਪਤਾ ਲੱਗਾ ਹੈ ਕਿ ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਸਮੂਹ ਦੀ ਸ਼ਾਖਾ ਮਾਸਕੋ ਵਿੱਚ ਹਮਲੇ ਦੀ ਸਾਜ਼ਿਸ਼ ਰਚ ਰਹੀ ਸੀ ਅਤੇ ਉਸਨੇ ਰੂਸੀ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ ਸੀ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment