ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਗਣਤੰਤਰਤਾ ਦਿਵਸ ਮੌਕੇ ਰੂਪਨਗਰ ਵਿਖੇ ਲਹਿਰਾਉਣਗੇ ਕੌਮੀ ਝੰਡਾ

Global Team
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ, 2024 ਨੂੰ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਦੇ ਬੁਲਾਰੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਾਰੀ ਪ੍ਰੋਗਰਾਮ ਵਿੱਚ ਕੀਤੀ ਤਬਦੀਲੀ ਅਨੁਸਾਰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗਣਤੰਤਰਤਾ ਦਿਵਸ ਮੌਕੇ ਬਠਿੰਡਾ ਦੀ ਥਾਂ ਹੁਣ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment