ਬਰਤਾਨੀਆ ਦੀ ਮਹਾਰਾਣੀ ਦਾ ਕਤਲ ਕਰਨ ਦੀ ਨੀਅਤ ਨਾਲ ਮਹਿਲ ‘ਚ ਦਾਖ਼ਲ ਹੋਏ ਨੌਜਵਾਨ ਨੇ ਖ਼ੁਦ ਨੂੰ ਦੱਸਿਆ ਸਿੱਖ

TeamGlobalPunjab
2 Min Read

ਲੰਦਨ : ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ ਦੇ ਕਤਲ ਦਾ ਐਲਾਨ ਕਰਨ ਵਾਲੇ ਨੌਜਵਾਨ ਦੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਨੌਜਵਾਨ ਨੇ ਮਹਾਰਾਣੀ ਤੋਂ ਜੱਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਦੀ ਗੱਲ ਕਹੀ ਹੈ।

ਇਸ ਨੌਜਵਾਨ ਨੇ ਵੀਡਿਓ ਵਿੱਚ ਖ਼ੁਦ ਨੂੰ ਭਾਰਤੀ ਸਿੱਖ ਦੱਸਿਆ ਹੈ, ਜਿਸ ਨੂੰ ਬੀਤੇ ਦਿਨੀਂ ਮਹਾਰਾਣੀ ਦੇ ਵਿੰਡਸਰ ਕਾਸਟਲ ਮਹਿਲ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ। ਪ੍ਰਿੰਸ ਚਾਰਲਸ ਤੇ ਉਨ੍ਹਾਂ ਦੀ ਪਤਨੀ ਕੈਮਿਲਾ ਵੀ ਮੌਜੂਦਾ ਸਮੇਂ ਵਿੰਡਸਰ ਕਾਸਟਲ ’ਚ ਕ੍ਰਿਸਮਸ ਦੀਆਂ ਛੁੱਟੀਆਂ ਬਿਤਾ ਰਹੇ ਹਨ।

ਰਿਪੋਰਟਾਂ ਮੁਤਾਬਕ, ਮੁਲਜ਼ਮ ਨੇ ਆਪਣਾ ਨਾਮ ਜਸਵੰਤ ਸਿੰਘ ਚੇਲ ਦੱਸਿਆ ਹੈ। ਇਸ ਦੌਰਾਨ ਮੈਟਰੋਪੋਲਿਟਨ ਪੁਲਿਸ ਨੇ ਦੱਸਿਆ ਕਿ 19 ਸਾਲਾ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਉਸ ਨੂੰ ਮਾਨਸਿਕ ਰੋਗਾਂ ਦੇ ਹਸਪਤਾਲ ਭੇਜਿਆ ਗਿਆ ਹੈ। ਗਿ੍ਫ਼ਤਾਰ ਕੀਤੇ ਗਏ ਸ਼ੱਕੀ ਦੀ ਜਾਂਚ ਤੋਂ ਬਾਅਦ ਉਸ ਖ਼ਿਲਾਫ਼ ਬਰਤਾਨੀਆ ਦੇ ਮਾਨਸਿਕ ਸਿਹਤ ਕਾਨੂੰਨ ਤਹਿਤ ਮੁਕੱਦਮਾ ਰਜਿਸਟਰ ਕੀਤਾ ਗਿਆ ਹੈ। ਪੁਲਿਸ ਉਸ ਦੇ ਸਾਊਥੈਂਪਟਨ ਸਥਿਤ ਘਰ ਦੀ ਜਾਂਚ ਕਰ ਰਹੀ ਹੈ, ਜਿੱਥੇ ਉਹ ਪਰਿਵਾਰ ਨਾਲ ਰਹਿੰਦਾ ਹੈ। ਸਕਾਟਲੈਂਡ ਯਾਰਡ ਦੇ ਅਧਿਕਾਰੀ ਵਿੰਡਸਰ ਕੈਸਲ ਤੋਂ ਕ੍ਰਿਸਮਸ ਦੇ ਦਿਨ ਤੀਰ-ਕਮਾਨ ਦੇ ਨਾਲ ਗਿ੍ਰਫ਼ਤਾਰ ਕੀਤੇ ਗਏ ਨੌਜਵਾਨ ਨਾਲ ਜੁੜੇ ਵੀਡੀਓ ਦੀ ਜਾਂਚ ਕਰ ਰਹੇ ਹਨ।

ਇਸ ਤੋਂ ਇਲਾਵਾ ਪੁਲਿਸ ਨੂੰ ਜਾਂਚ ’ਚ ਪਤਾ ਲੱਗਿਆ ਹੈ ਕਿ ਮੁਲਜ਼ਮ ਨੇ ਗ੍ਰਿਫਤਾਰੀ ਤੋਂ 24 ਮਿੰਟ ਪਹਿਲਾਂ ਸਨੈਪਚੈਟ ’ਤੇ ਵੀਡੀਓ ਅਪਲੋਡ ਕੀਤੀ ਸੀ।

- Advertisement -

Share this Article
Leave a comment