ਮਹਾਰਾਣੀ ਐਲਿਜ਼ਾਬੈਥ II ਦੀ ਅੰਤਿਮ ਯਾਤਰਾ

Prabhjot Kaur
2 Min Read

ਲੰਦਨ: ਬ੍ਰਿਟੇਨ ‘ਚ ਸਭ ਤੋਂ ਲੰਬੇ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੈਥ II ਦਾ ਅੱਜ ਲੰਦਨ ਦੇ ਵੈਸਟਮਿੰਸਟਰ ਐਬੇ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ਾਹੀ ਪਰਿਵਾਰ ਦੇ ਬਿਆਨ ਮੁਤਾਬਕ ਮਹਾਰਾਣੀ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ 11:00 ਵਜੇ ਹੋਵੇਗਾ। ਮਹਾਰਾਣੀ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ‘ਚ ਲੋਕ ਇਕੱਠੇ ਹੋ ਰਹੇ ਹਨ।

ਇੱਕ ਰਿਪੋਰਟ ਮੁਤਾਬਕ ਉਨ੍ਹਾਂ ਦੇ ਦਰਸ਼ਨ ਲਈ 8 ਕਿਲੋਮੀਟਰ ਲੰਬੀ ਲਾਈਨ ਲੱਗੀ ਹੋਈ ਹੈ ਤੇ ਹਰ ਇੱਕ ਘੰਟੇ ‘ਚ 4000 ਦੇ ਲਗਭਗ ਲੋਕ ਮਹਾਰਾਣੀ ਦੇ ਦਰਸ਼ਨ ਕਰ ਰਹੇ ਹਨ। ਮਹਾਰਾਣੀ ਦੀ ਦੇਹ ਨੂੰ ਵੈਸਟਮਿੰਸਟਰ ਐਬੇ ਦੇ ਹਾਲ ‘ਚ ਰੱਖਿਆ ਗਿਆ ਹੈ। ਭਾਰਤੀ ਸਮੇਂ ਮੁਤਾਬਕ 3 ਵਜੇ ਦੇ ਲਗਭਗ ਉਨ੍ਹਾਂ ਦੇ ਤਾਬੂਤ ਨੂੰ ਅੰਤਿਮ ਯਾਤਰਾ ਲਈ ਲੰਦਨ ਦੀ ਸੜਕਾਂ ‘ਤੇ ਲੈ ਕੇ ਜਾਵੇਗਾ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਸਪੁਰਦ-ਏ-ਖਾਕ ਕਰ ਦਿੱਤਾ ਜਾਵੇਗਾ।

ਭਾਰਤ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਇਸ ਮਹਾਰਾਣੀ ਐਲਿਜ਼ਾਬੈਥ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣਗੇ। ਦ੍ਰੋਪਦੀ ਮੁਰਮੂ ਨੇ ਐਤਵਾਰ ਨੂੰ ਲੰਦਨ ਦੇ ਵੈਸਟਮਿੰਸਟਰ ਵਿਖੇ ਮਹਾਰਾਣੀ ਐਲਿਜ਼ਾਬੈਥ II ਦੇ ਅੰਤਿਮ ਦਰਸ਼ਨ ਕੀਤੇ।

ਇਸ ਤੋਂ ਪਹਿਲਾਂ ਇਹ ਵੀ ਖਬਰਾਂ ਸੀ ਕਿ ਇਸ ਮੌਕੇ ਤੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਵੀ ਮੌਜੂਦ ਰਹਿਣਗੇ। ਹਾਲਾਂਕਿ ਬ੍ਰਿਟਿਸ਼ ਸਰਕਾਰ ਨੇ ਇਸ ਨੂੰ ਅਫਵਾਹ ਕਰਾਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿਰਫ ਮੌਜੂਦਾ ਅਮਰੀਕੀ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਹੀ ਸ਼ਾਮਲ ਹੋਣਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment