News Desk : ਤੁਸੀਂ ਵੀ ਜੇਕਰ ਬਿਸਲੇਰੀ ਦੀ ਪਾਣੀ ਵਾਲੀ ਬੋਤਲ ਖਰੀਦ ਕੇ ਪੀਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਅਹਿਮ ਹੈ। ਦੇਸ਼ ਵਿੱਚ ਪੈਕ ਕੀਤੇ ਪੀਣ ਵਾਲੇ ਪਾਣੀ ਦੇ ਮਸ਼ਹੂਰ ਬ੍ਰਾਂਡ ਬਿਸਲੇਰੀ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਦਰਅਸਲ, ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ ਯਾਨੀ FSSAI ਨੇ ਕੰਪਨੀ ਵਿਰੁੱਧ ਕਾਨੂੰਨੀ ਕਾਰਵਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲੈਬਾਰਟਰੀ ਟੈਸਟਾਂ ਦੌਰਾਨ ਕੰਪਨੀ ਦੇ ਪੈਕ ਕੀਤੇ ਪਾਣੀ ਦਾ ਇੱਕ ਸੈਂਪਲ ਸੁਰੱਖਿਆ ਮਾਪਦੰਡਾਂ ‘ਤੇ ਖਰਾ ਨਹੀਂ ਉਤਰਿਆ, ਜਿਸ ਤੋਂ ਬਾਅਦ ਇਸ ਨੂੰ ਅਸੁਰੱਖਿਅਤ ਕਰਾਰ ਦਿੱਤਾ ਗਿਆ। ਇਹ ਮਾਮਲਾ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੇ ਤਹਿਤ ਸਾਹਮਣੇ ਆਇਆ ਹੈ। ਹਾਲਾਂਕਿ ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਤੰਬਰ 2025 ਵਿੱਚ ਗੋਆ ਸਥਿਤ ਉਸਦੇ ਪਲਾਂਟ ਵਿੱਚ ਤਿਆਰ ਕੀਤੇ ਗਏ ਇੱਕ ਬੈਚ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਕਾਂਗਰਸ ਨੇ ਖੋਲ੍ਹਿਆ 2027 ਦਾ ਪਹਿਲਾ ਪੱਤਾ! ਇਸ ਵਿਧਾਇਕ ਦੀ ਟਿਕਟ ਹੋਈ ਪੱਕੀ?
ਕੰਪਨੀ ਮੁਤਾਬਕ ਗੋਆ ਦਾ ਇਹ ਪਲਾਂਟ ਉਸਦੇ ਕੁੱਲ 143 ਨਿਰਮਾਣ ਯੂਨਿਟਾਂ ਵਿੱਚੋਂ ਸਿਰਫ਼ ਇੱਕ ਹੈ। ਇਸ ਤੋਂ ਇਲਾਵਾ ਕੰਪਨੀ ਨੇ ਕਿਹਾ ਹੈ ਕਿ ਉਸ ਨੂੰ ਅਜੇ ਤੱਕ FSSAI ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਨੋਟਿਸ ਵੀ ਪ੍ਰਾਪਤ ਨਹੀਂ ਹੋਇਆ। ਹੁਣ ਇਸ ਪੂਰੇ ਮਾਮਲੇ ‘ਤੇ ਬਿਸਲੇਰੀ ਕੰਪਨੀ ਨੇ ਆਪਣਾ ਪੱਖ ਰੱਖਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਪਾਣੀ ਦੀ ਗੁਣਵੱਤਾ ਨੂੰ ਲੈ ਕੇ ਸਖ਼ਤ ਨਿਯਮਾਂ ਦੀ ਪਾਲਣਾ ਕਰਦੀ ਹੈ। ਬਿਸਲੇਰੀ ਮੁਤਾਬਕ ਉਸਦੀ ਨਿਰਮਾਣ ਪ੍ਰਕਿਰਿਆ ਵਿੱਚ 10 ਪੜਾਅ ਸ਼ਾਮਲ ਹਨ ਅਤੇ ਗੁਣਵੱਤਾ ਦੀ ਜਾਂਚ ਲਈ 90 ਤੋਂ ਵੱਧ ਟੈਸਟ ਕੀਤੇ ਜਾਂਦੇ ਹਨ। ਕੰਪਨੀ ਨੇ ਇਹ ਵੀ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ FSSAI ਨਾਲ ਪੂਰਾ ਸਹਿਯੋਗ ਕਰੇਗੀ ਅਤੇ ਉਸਦੇ ਉਤਪਾਦ ਖਪਤ ਲਈ ਸੁਰੱਖਿਅਤ ਹਨ।ਫਿਲਹਾਲ ਇਸ ਮਾਮਲੇ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਕਿ ਜਾਂਚ ਦੌਰਾਨ ਇੱਕ ਖ਼ਾਸ ਬੈਚ ਦੇ ਸੈਂਪਲ ਨੂੰ ਲੈ ਕੇ ਸਵਾਲ ਉੱਠੇ ਹਨ। ਇਸ ਲਈ ਇਸ ਨੂੰ ਬਿਸਲੇਰੀ ਦੇ ਸਾਰੇ ਉਤਪਾਦਾਂ ਬਾਰੇ ਦਿੱਤਾ ਗਿਆ ਫ਼ੈਸਲਾ ਨਹੀਂ ਸਮਝਣਾ ਚਾਹੀਦਾ। ਹੁਣ ਦੇਖਣਾ ਹੋਵੇਗਾ ਕਿ FSSAI ਦੀ ਅਗਲੀ ਜਾਂਚ ਅਤੇ ਕਾਨੂੰਨੀ ਕਾਰਵਾਈ ਵਿੱਚ ਕੀ ਕੁਝ ਸਾਹਮਣੇ ਆਉਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

