ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨੌਜਵਾਨ ਆਗੂ ਸਰਦਾਰ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਸਰਬਜੀਤ ਸਿੰਘ ਝਿੰਜਰ ਨੂੰ ਸ਼ੁੱਭਕਾਮਨਾਵਾਂ ਦਿੰਦੇ ਕਿਹਾ ਕਿ, ‘ਛੋਟੇ ਵੀਰ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਹੋਣ ‘ਤੇ ਮੇਰੇ ਵੱਲੋਂ ਦਿਲੀ ਮੁਬਾਰਕਬਾਦ। ਝਿੰਜਰ ਨੂੰ ਇਹ ਅਹਿਮ ਜ਼ਿੰਮੇਵਾਰੀ ਉਸਦੀ ਮਿਹਨਤ ਅਤੇ ਪਾਰਟੀ ਪ੍ਰਤੀ ਲਗਨ ਨੂੰ ਵੇਖਦਿਆਂ ਮਿਲੀ ਹੈ ਅਤੇ ਮੈਨੂੰ ਪੂਰਨ ਵਿਸ਼ਵਾਸ ਹੈ ਕਿ ਉਹ ਪੰਜਾਬ ਦੀ ਨੌਜਵਾਨੀ ਦੀ ਆਵਾਜ਼ ਬਣਕੇ ਸਾਡੀਆਂ ਸਭ ਦੀਆਂ ਉਮੀਦਾਂ ‘ਤੇ ਖਰਾ ਉਤਰੇਗਾ। ਇਸ ਕਾਰਜ ਵਿੱਚ ਮੇਰੇ ਵੱਲੋਂ ਉਸਨੂੰ ਪੂਰਾ ਸਮਰਥਨ ਰਹੇਗਾ।’
Hearty congratulations to younger brother Sarabjit Singh Jhinjar on being appointed President of the Youth Akali Dal. Jhinjar has been given this important responsibility in lieu of his hard work and dedication. I am confident he will live up to our expectations of by becoming… pic.twitter.com/J5qLalafun
— Sukhbir Singh Badal (@officeofssbadal) June 9, 2023
ਦੱਸਣਯੋਗ ਹੈ ਕਿ ਝਿੰਜਰ ਇਸ ਤੋਂ ਪਹਿਲਾਂ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਜ਼ੋਨਲ ਪ੍ਰਧਾਨ ਅਤੇ ਫਤਿਹਗੜ੍ਹ ਸਾਹਿਬ ਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਮੈਂਬਰ ਵੀ ਰਹੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.