ਮੁੱਖ ਮੰਤਰੀ ਚੰਨੀ ਦੇ ਹਲਕੇ ‘ਚ ‘ਆਪ’ ਨੇ ਕੀਤੀ ਰੇਡ, ਰੇਤ ਮਾਫ਼ੀਆ ਦਾ ਕੀਤਾ ਖੁਲਾਸਾ

TeamGlobalPunjab
3 Min Read

ਚਮਕੌਰ ਸਾਹਿਬ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਚੰਨੀ ਸਰਕਾਰ ‘ਤੇ  ਹੁਣ ਤੱਕ ਦਾ ਸਭ ਤੋਂ ਤਿੱਖਾ ਹਮਲਾ ਕਰਦਿਆਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਖੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਨੇ ਰੇਡ ਕੀਤੀ। ਇਸ ਦੌਰਾਨ ਆਪ ਦੇ ਪੰਜਾਬ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਰੇਤ ਮਾਫ਼ੀਆ ਨੂੰ ਲੈ ਕੇ ਵੱਡੇ ਇਲਜ਼ਾਮ ਲਗਾਏ।

ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਲਕੇ ‘ਚ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਹੋ ਰਹੀ ਹੈ ਅਤੇ ਮਾਈਨਿੰਗ ਮਾਫ਼ੀਆ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਫਲ-ਫੁਲ ਰਿਹਾ ਹੈ। ਰਾਘਵ ਚੱਢਾ ਵੱਲੋਂ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ‘ਚ ਰੇਡ ਕੀਤੀ ਗਈ। ਰਾਘਵ ਚੱਢਾ ਨੇ ਕਿਹਾ ਕਿ ਇਹ ਥਾਂ ਜੰਗਲਾਤ ਵਿਭਾਗ ਦੇ ਅਧੀਨ ਆਉਂਦੀ ਹੈ ਪਰ ਇੱਥੇ ਸ਼ਰੇਆਮ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਉਨ੍ਹਾਂ ਨਾਜਾਇਜ਼ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਇੱਥੋਂ ਅੰਦਾਜ਼ ਰੋਜ਼ਾਨਾ 800 ਤੋਂ 1000 ਟਿੱਪਰ ਟਰੱਕ ਭਰ ਕੇ ਲਿਜਾਏ ਜਾਂਦੇ ਹਨ ਅਤੇ ਇਕ ਟਰੱਕ ‘ਚ 800 ਫੁੱਟ ਦੇ ਕਰੀਬ ਰੇਤ ਆਉਂਦੀ ਹੈ, ਜੋ ਕਿ ਬਜ਼ਾਰਾਂ ‘ਚ 25 ਰੁਪਏ ਤੋਂ ਲੈ ਕੇ 40 ਰੁਪਏ ਤੱਕ ਵਿਕਦੀ ਹੈ।

 

- Advertisement -

 

 

ਉਨ੍ਹਾਂ ਨੇ ਗੈਰ ਕਾਨੂੰਨੀ ਮਾਈਨਿੰਗ ਮਾਫ਼ੀਆ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਚੰਨੀ ਕੋਲੋਂ 5 ਸਵਾਲ ਪੁੱਛੇ।

ਰਾਘਵ ਚੱਢਾ ਨੇ ਪਹਿਲਾ ਸਵਾਲ ਪੁੱਛਿਆ ਕਿ ਮੁੱਖ ਮੰਤਰੀ ਜੀ, ਕਿੰਨੇ ਸਮੇਂ ਤੋਂ ਤੁਹਾਡੇ ਹਲਕੇ ‘ਚ ਗੈਰ ਕਾਨੂੰਨੀ ਰੇਤ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ?

- Advertisement -

 

ਦੂਜੇ ਸਵਾਲ ‘ਚ ਰਾਘਵ ਚੱਢਾ ਨੇ ਪੁੱਛਿਆ ਕਿ ਕੀ ਇਸ ਰੇਤ ਮਾਈਨਿੰਗ ਦਾ ਹਿੱਸਾ ਤੁਹਾਡੇ ਤੱਕ ਪਹੁੰਚਦਾ ਹੈ ਅਤੇ ਜੇਕਰ ਪਹੁੰਚਦਾ ਹੈ ਤਾਂ ਤੁਹਾਨੂੰ ਕਿੰਨੇ ਕਰੋੜ ਰੁਪਏ ਮਿਲਦੇ ਹਨ?

ਚੱਢਾ ਨੇ ਤੀਜਾ ਸਵਾਲ ਪੁੱਛਿਆ ਕਿ ਸ੍ਰੀ ਚਮਕੌਰ ਸਾਹਿਬ ‘ਚ ਇਸ ਤਰ੍ਹਾਂ ਦੀਆਂ ਕਿੰਨੀਆਂ ਗੈਰ-ਕਾਨੂੰਨੀ ਮਾਈਨਿੰਗ ਦੀਆਂ ਖੱਡਾ ਹਨ?

ਮੁੱਖ ਮੰਤਰੀ ਚੰਨੀ ਨੂੰ ਚੌਥਾ ਸਵਾਲ ਪੁੱਛਦਿਆਂ ਰਾਘਵ ਚੱਢਾ ਨੇ ਕਿਹਾ ਕਿ ਪੂਰੇ ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੀਆਂ ਕਿੰਨੀਆਂ ਖੱਡਾਂ ਹਨ?

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੰਜਵਾਂ ਸਵਾਲ ਕੀਤਾ ਕਿ ਕਿ ਮੁੱਖ ਮੰਤਰੀ ਦੀ ਵੀ ਗੈਰ-ਕਾਨੂੰਨੀ ਮਾਈਨਿੰਗ ‘ਚ ਹਿੱਸੇਦਾਰੀ ਹੈ? ਮੁੱਖ ਮੰਤਰੀ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕੀ ਸੁਰੱਖਿਆ ਦੇ ਰਹੇ ਹਨ ਅਤੇ ਉਨ੍ਹਾਂ ਦੇ ਹਲਕੇ ‘ਚ ਧੜੱਲੇ ਨਾਲ ਗੈਰ ਕਾਨੂੰਨੀ ਮਾਈਨਿੰਗ ਦਾ ਕੰਮ ਚੱਲ ਰਿਹਾ ਹੈ।

 

 

ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਥਾਂ-ਥਾਂ ਬੋਰਡਿੰਗ ਲਾਏ ਗਏ ਹਨ ਕਿ ਉਹ ਮਾਫ਼ੀਆ ਵਾਲਿਆਂ ਦੇ ਮੁੱਖ ਮੰਤਰੀ ਨਹੀਂ ਹਨ ਪਰ ਸੱਚਾਈ ਤਾਂ ਇਹ ਹੈ ਕਿ ਮੁੱਖ ਮੰਤਰੀ ਦੀ ਨੱਕ ਹੇਠਾਂ ਸ਼ਰੇਆਮ ਨਾਜਾਇਜ਼ ਮਾਈਨਿੰਗ ਦਾ ਕੰਮ ਜਾਰੀ ਹੈ।

Share this Article
Leave a comment