ਉਤਰਾਖੰਡ ‘ਚ ਬਾਰਾਤ ਤੋਂ ਪਰਤ ਰਹੀ ਗੱਡੀ ਖਾਈ ‘ਚ ਡਿੱਗੀ, 14 ਦੀ ਮੌਤ, PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

TeamGlobalPunjab
2 Min Read

ਚੰਪਾਵਤ : ਉਤਰਾਖੰਡ ਵਿੱਚ ਸੋਮਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। ਟਨਕਪੁਰ-ਚੰਪਾਵਤ ਹਾਈਵੇਅ ਨਾਲ ਜੁੜੀ ਸੁਖੀਧਾਂਗ-ਦੰਡਾਮਿਨਾਰ ਸੜਕ ‘ਤੇ ਮੈਕਸ ਹਾਦਸੇ ਦਾ ਸ਼ਿਕਾਰ ਹੋ ਗਿਆ। ਹੁਣ ਤੱਕ 14 ਲਾਸ਼ਾਂ ਕੱਢੀਆਂ ਜਾ ਚੁੱਕੀਆਂ ਹਨ, 2 ਲੋਕ ਜ਼ਖ਼ਮੀ ਹੋਏ ਹਨ। ਫਿਲਹਾਲ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ।ਗੰਭੀਰ ਜ਼ਖਮੀ ਡਰਾਈਵਰ ਅਤੇ ਇਕ ਹੋਰ ਵਿਅਕਤੀ ਨੂੰ ਇਲਾਜ ਲਈ ਜ਼ਿਲਾ ਹਸਪਤਾਲ ਲਿਆਂਦਾ ਗਿਆ ਹੈ। ਇਹ ਹਾਦਸਾ ਬੁਡਮ ਤੋਂ ਕਰੀਬ ਤਿੰਨ ਕਿਲੋਮੀਟਰ ਅੱਗੇ ਵਾਪਰਿਆ ਦੱਸਿਆ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਤੇ ਜ਼ਖਮੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ ਮੁਆਵਜ਼ੇ ਦਾ ਐਲਾਨ ਦਿੱਤਾ ਹੈ। ਪ੍ਰਧਾਨ ਮੰਤਰੀ ਦਫਤਰ ਨੇ ਦੱਸਿਆ ਕਿ ਪੀ.ਐੱਮ. ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2 ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਪੀਐਮ ਨੇ ਕਿਹਾ, “ਉੱਤਰਾਖੰਡ ਦੇ ਚੰਪਾਵਤ ਵਿੱਚ ਵਾਪਰਿਆ ਹਾਦਸਾ ਦਿਲ ਦਹਿਲਾ ਦੇਣ ਵਾਲਾ ਹੈ। ਮੈਂ ਇਸ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ਵਿੱਚ ਲੱਗਾ ਹੋਇਆ ਹੈ।”

- Advertisement -

ਰਿਪੋਰਟ ਮੁਤਾਬਕ ਸਾਰੇ ਲੋਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਕਾਰ ਖਾਈ ‘ਚ ਜਾ ਡਿੱਗੀ। ਜਿਸ ਕਾਰਨ ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Share this Article
Leave a comment