ਲਖੀਮਪੁਰ ਵਿਖੇ ਵਾਪਰੀ ਘਟਨਾ ‘ਤੇ ਰਾਹੁਲ ਗਾਂਧੀ, ਚੰਨੀ, ਕੇਜਰੀਵਾਲ, ਸਿੱਧੂ ਅਤੇ ਹੋਰ ਆਗੂਆਂ ਨੇ ਜਤਾਇਆ ਰੋਸ

TeamGlobalPunjab
2 Min Read

ਨਵੀਂ ਦਿੱਲੀ/ ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵਲੋਂ ਕਿਸਾਨਾਂ ‘ਤੇ ਕਾਰ ਚੜ੍ਹਾ ਦੇਣ ਦੀ ਮੰਦਭਾਗੀ ਘਟਨਾ ਵਿੱਚ 2 ਕਿਸਾਨਾਂ ਦੀ ਮੌਤ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਰੋਸ ਜ਼ਾਹਰ ਕੀਤਾ ਹੈ।

ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਲਖੀਮਪੁਰ ਵਿਖੇ ਵਾਪਰੀ ਘਟਨਾ ਨੂੰ ਮੰਦਭਾਗਾ ਆਖਿਆ ਅਤੇ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਬਲਿਦਾਨ ਨੂੰ ਬੇਕਾਰ ਨਹੀਂ ਜਾਣ ਦੇਣਗੇ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਵਿਖੇ ਵਾਪਰੀ ਘਟਨਾ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਸਾਬਕਾ ਕੈਬਨਿਟ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਨੇ ਵੀ ਲਖੀਮਪੁਰ ਵਿਖੇ ਵਾਪਰੀ ਘਟਨਾ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰੀ ਮੰਤਰੀ ਦੇ ਪੁੱਤਰ ‘ਤੇ ਧਾਰਾ 302 ਅਧੀਨ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

ਸਿੱਧੂ ਨੇ ਟਵੀਟ ‘ਚ ਲਿਖਿਆ, ‘ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ … ਨਿਰਦੋਸ਼ ਕਿਸਾਨਾਂ ਦੀ ਹੱਤਿਆ ਲਈ ਕੇਂਦਰੀ ਮੰਤਰੀ ਦੇ ਪੁੱਤਰ ਦੇ ਵਿਰੁੱਧ ਆਈਪੀਸੀ ਦੀ ਧਾਰਾ 302 ਦੇ ਤਹਿਤ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ, ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਵਹਿਸ਼ੀ ਕਾਰਵਾਈ ਲਈ ਸਲਾਖਾਂ ਪਿੱਛੇ ਭੇਜਿਆ ਜਾਣਾ ਚਾਹੀਦਾ ਹੈ !!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੋਸ਼ੀ ਖਿਲਾਫ ਸਖ਼ਤ ਤੋ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

Share This Article
Leave a Comment