ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਆਏ ਦਿਨ ਕਿਸੇ ਨਾ ਕਿਸੇ ਮਸਲੇ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ । ਇਸ ਦੇ ਚੱਲਦਿਆਂ ਅੱਜ ਇਕ ਵਾਰ ਫਿਰ ਰਾਹੁਲ ਨੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ । ਰਾਹੁਲ ਦਾ ਕਹਿਣਾ ਹੈ ਕਿ ਇਕ ਵਾਰ ਫਿਰ ਚੀਨੀ ਸਾਡੇ ਖੇਤਰ ਵਿਚ ਦਾਖਲ ਹੋਏ ਹਨ। ਰਾਹੁਲ ਨੇ ਕਿਹਾ ਕਿ ਇਹ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਖੂਨ ਉਬਲ ਰਿਹਾ ਹੈ। ਸਰਕਾਰ ‘ਤੇ ਝੂਠ ਬੋਲਣ ਦਾ ਦੋਸ਼ ਲਗਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹਮੇਸ਼ਾ ਸੱਚ ਬੋਲਦੇ ਰਹਿਣਗੇ ਭਾਵੇਂ ਇਹ ਉਨ੍ਹਾਂ ਦੇ ਰਾਜਨੀਤਿਕ ਜੀਵਨ ਨੂੰ ਤਬਾਹ ਕਰ ਦੇਵੇ।
ਰਾਹੁਲ ਗਾਂਧੀ ਨੇ ਸੋਮਵਾਰ ਨੂੰ ਟਵਿੱਟਰ ‘ਤੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਇਹ ਗੱਲ ਕਹੀ। ਰਾਹੁਲ ਗਾਂਧੀ ਨੇ ਕਿਹਾ ਕਿ ਇੱਕ ਭਾਰਤੀ ਹੋਣ ਦੇ ਨਾਤੇ ਉਨ੍ਹਾਂ ਦੀ ਪਹਿਲੀ ਤਰਜੀਹ ਦੇਸ਼ ਅਤੇ ਦੇਸ਼ ਦੇ ਲੋਕ ਹਨ। ਰਾਹੁਲ ਨੇ ਕਿਹਾ, “ਇਹ ਬਹੁਤ ਸਪਸ਼ਟ ਹੈ ਕਿ ਚੀਨੀ ਸਾਡੇ ਖੇਤਰ ਵਿੱਚ ਦਾਖਲ ਹੋਏ ਹਨ। ਇਹ ਚੀਜ਼ ਮੈਨੂੰ ਪਰੇਸ਼ਾਨ ਕਰਦੀ ਹੈ। ਇਹ ਮੇਰੇ ਖੂਨ ਨੂੰ ਉਬਾਲਦਾ ਹੈ ਕਿ ਕੋਈ ਹੋਰ ਦੇਸ਼ ਸਾਡੇ ਖੇਤਰ ਵਿਚ ਕਿਵੇਂ ਦਾਖਲ ਹੋਇਆ? ”
The Chinese have occupied Indian land.
Hiding the truth and allowing them to take it is anti-national.
Bringing it to people’s attention is patriotic. pic.twitter.com/H37UZaFk1x
— Rahul Gandhi (@RahulGandhi) July 27, 2020