ਜਰਮਨੀ ਤੋਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਕੀਤਾ ਤਿੱਖਾ ਸ਼ਬਦੀ ਹਮਲਾ; ਕਿਹਾ “ਸੰਵਿਧਾਨਕ ਸੰਸਥਾਵਾਂ ‘ਤੇ ਕਬਜ਼ਾ…”

Global Team
2 Min Read

ਨਵੀ ਦਿੱਲੀ : ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 17 ਤੋਂ 19 ਦਸੰਬਰ ਤੱਕ ਜਰਮਨੀ ਦੌਰੇ ‘ਤੇ ਸਨ। ਇਸ ਦੌਰੇ ਦੌਰਾਨ ਉਨ੍ਹਾਂ ਨੇ 18 ਅਕਤੂਬਰ ਨੂੰ ਬਰਲਿਨ ਦੇ ਹਰਟੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਕਾਂਗਰਸ ਪਾਰਟੀ ਨੇ ਸੋਮਵਾਰ ਰਾਤ ਨੂੰ ਇਸ ਗੱਲਬਾਤ ਦਾ ਇੱਕ ਘੰਟੇ ਦਾ ਵੀਡੀਓ ਜਾਰੀ ਕੀਤਾ। ਜਿਸ ‘ਚ ਰਾਹੁਲ ਗਾਂਧੀ ਨੇ ਭਾਜਪਾ ‘ਤੇ ਭਾਰਤੀ ਸੰਵਿਧਾਨ ਨੂੰ ਤਬਾਹ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਆਪਣੇ ਪੁਰਾਣੇ ਦੋਸ਼ਾਂ ਨੂੰ ਦੁਹਰਾਇਆ ਕਿ ਭਾਜਪਾ ਦੇਸ਼ ਦੇ ਮਹੱਤਵਪੂਰਨ ਸੰਵਿਧਾਨਕ ਸੰਸਥਾਵਾਂ ‘ਤੇ ਕਬਜ਼ਾ ਕਰ ਰਹੀ ਹੈ, ਜਿਸ ਨਾਲ ਲੋਕਤੰਤਰੀ ਪ੍ਰਕਿਰਿਆਵਾਂ ਕਮਜ਼ੋਰ ਹੋ ਰਹੀਆਂ ਹਨ।

ਬਰਲਿਨ ਦੇ ਹਰਟੀ ਸਕੂਲ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਰਾਹੁਲ ਗਾਂਧੀ ਨੇ ਆਪਣੀ ਵਿਦੇਸ਼ ਯਾਤਰਾ ਦੌਰਾਨ ਇੱਕ ਵਾਰ ਫਿਰ ਭਾਜਪਾ ਅਤੇ ਆਰਐਸਐਸ ‘ਤੇ ਹਮਲਾ ਬੋਲਿਆ ਅਤੇ ਭਾਰਤ ਦੀ ਚੋਣ ਪ੍ਰਕਿਰਿਆ ‘ਤੇ ਸਵਾਲ ਉਠਾਏ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਭਾਜਪਾ ਦੇਸ਼ ਦੀਆਂ ਸੰਸਥਾਵਾਂ ‘ਤੇ ਕਬਜ਼ਾ ਕਰ ਰਹੀ ਹੈ। ਰਾਹੁਲ ਗਾਂਧੀ ਨੇ ਇਸਨੂੰ ਲੋਕਤੰਤਰੀ ਪ੍ਰਣਾਲੀ ‘ਤੇ ਹਮਲਾ ਕਿਹਾ। ਉਨ੍ਹਾਂ ਕਿਹਾ ਕਿ “ਲੋਕਤੰਤਰੀ ਸੰਸਥਾਵਾਂ ਸੁਤੰਤਰ ਤੌਰ ‘ਤੇ ਕੰਮ ਕਰਨ ਵਿੱਚ ਅਸਮਰੱਥ ਹਨ। ਸੀਬੀਆਈ ਅਤੇ ਈਡੀ ਵਰਗੀਆਂ ਏਜੰਸੀਆਂ ਨੂੰ ਰਾਜਨੀਤਿਕ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ। ਏਜੰਸੀਆਂ ਸਿਰਫ਼ ਵਿਰੋਧੀ ਆਗੂਆਂ ਵਿਰੁੱਧ ਕੇਸ ਦਰਜ ਕਰ ਰਹੀਆਂ ਹਨ।”

ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਸੰਸਥਾਵਾਂ ‘ਤੇ ਕਬਜ਼ੇ ਵਿਰੁੱਧ ਵਿਰੋਧ ਦੀ ਇੱਕ ਸਿਸਟਮ ਬਣਾਏਗੀ। ਉਨ੍ਹਾਂ ਕਿਹਾ, “ਲੋਕਤੰਤਰੀ ਪ੍ਰਣਾਲੀ ‘ਤੇ ਹਮਲੇ ਹੋ ਰਹੇ ਹਨ। ਸਾਨੂੰ ਇਸਦਾ ਮੁਕਾਬਲਾ ਕਰਨ ਦੇ ਤਰੀਕੇ ਲੱਭਣੇ ਪੈਣਗੇ। ਅਸੀਂ ਇਸਦਾ ਵਿਰੋਧ ਕਰਨ ਲਈ ਇੱਕ ਪ੍ਰਣਾਲੀ ਬਣਾਵਾਂਗੇ। ਅਸੀਂ ਭਾਜਪਾ ਨਾਲ ਨਹੀਂ, ਸਗੋਂ ਭਾਰਤੀ ਸੰਸਥਾਗਤ ਢਾਂਚੇ ‘ਤੇ ਉਨ੍ਹਾਂ ਦੇ ਕਬਜ਼ੇ ਨਾਲ ਲੜ ਰਹੇ ਹਾਂ।”

ਉਨ੍ਹਾਂ ਕਿਹਾ ਕਿ “ਅਸੀਂ ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਜਿੱਤੀਆਂ। ਅਸੀਂ ਹਰਿਆਣਾ ਦੀਆਂ ਚੋਣਾਂ ਵੀ ਜਿੱਤੀਆਂ, ਇਸ ਵਿੱਚ ਕੋਈ ਸ਼ੱਕ ਨਹੀਂ। ਮੈਂ ਪ੍ਰੈਸ ਕਾਨਫਰੰਸ ਵਿੱਚ ਦਿਖਾਇਆ ਕਿ ਇੱਕ ਬ੍ਰਾਜ਼ੀਲੀ ਔਰਤ ਹਰਿਆਣਾ ਦੀ ਵੋਟਰ ਸੂਚੀ ਵਿੱਚ ਸੀ। ਜਦੋਂ ਅਸੀਂ ਇਹ ਸਵਾਲ ਚੋਣ ਕਮਿਸ਼ਨ ਨੂੰ ਪੁੱਛਿਆ ਤਾਂ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਸਾਡਾ ਮੰਨਣਾ ਹੈ ਕਿ ਮਹਾਰਾਸ਼ਟਰ ਚੋਣਾਂ ਵੀ ਨਿਰਪੱਖ ਨਹੀਂ ਸਨ।

Share This Article
Leave a Comment