ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ‘ਚ ਹਾਲ ਹੀ ‘ਚ ਹੋਈਆਂ ਮੌਬ ਲਿੰਚਿੰਗ ਦੀਆਂ ਘਟਨਾਵਾਂ ਦੇ ਪਿਛੋਕੜ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਹੈ ਕਿ ਸਾਲ 2014 ‘ਚ ਨਰਿੰਦਰ ਮੋਦੀ ਸਰਕਾਰ ਬਣਨ ਤੋਂ ਪਹਿਲਾਂ ‘ਲਿੰਚਿੰਗ’ ਸ਼ਬਦ ‘ ਸੁਣਿਆ ਨਹੀਂ ਗਿਆ।
‘ਧੰਨਵਾਦ ਮੋਦੀ ਜੀ’ ਹੈਸ਼ਟੈਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਟਵੀਟ ਕੀਤਾ, ‘2014 ਤੋਂ ਪਹਿਲਾਂ ‘ਲਿੰਚਿੰਗ’ ਸ਼ਬਦ ਵੀ ਨਹੀਂ ਸੁਣਿਆ ਜਾਂਦਾ ਸੀ।
2014 से पहले ‘लिंचिंग’ शब्द सुनने में भी नहीं आता था।
Before 2014, the word ‘lynching’ was practically unheard of. #ThankYouModiJi
— Rahul Gandhi (@RahulGandhi) December 21, 2021
ਦਸ ਦਈਏ ਕਿ ਐਤਵਾਰ ਨੂੰ ਪੰਜਾਬ ਦੇ ਕਪੂਰਥਲਾ ਦੇ ਨਿਜ਼ਾਮਪੁਰ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ‘ਚ ਸਿੱਖ ਧਰਮ ਦੇ ਨਿਸ਼ਾਨ ਸਾਹਿਬ (ਝੰਡੇ) ਦੀ ਬੇਅਦਬੀ ਕਰਨ ਲਈ ਇੱਕ ਅਣਪਛਾਤੇ ਵਿਅਕਤੀ ਦੀ ਭੀੜ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੀ ਕਥਿਤ ਬੇਅਦਬੀ ਨੂੰ ਲੈ ਕੇ ਭੀੜ ਨੇ ਇਕ ਹੋਰ ਵਿਅਕਤੀ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।
ਇਸ ਤੋਂ ਬਾਅਦ ਭਾਜਪਾ ਨੇ ਜਵਾਬ ਦਿੱਤਾ ਹੈ। ਭਾਜਪਾ ਨੇਤਾ ਅਮਿਤ ਮਾਲਵੀਆ ਨੇ 1984 ਦੇ ਦੰਗਿਆਂ ਦੀ ਯਾਦ ਦਿਵਾਉਂਦੇ ਹੋਏ ਰਾਹੁਲ ਗਾਂਧੀ ਸਮੇਤ ਪੂਰੀ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।
Meet Rajiv Gandhi, father of mob lynching, justifying blood curdling genocide of Sikhs. Congress took to streets, raised slogans like ‘khoon ka badla khoon se lenge', raped women, wrapped burning tyres around necks of Sikh men while dogs gorged on charred bodies dumped in drains. https://t.co/LFAoAgIGVl pic.twitter.com/ntNovHNF3W
— Amit Malviya (@amitmalviya) December 21, 2021