ਰਾਹੁਲ ਗਾਂਧੀ ਨੇ ਕਿਹਾ 2014 ਤੋਂ ਪਹਿਲਾਂ ‘ਲਿੰਚਿੰਗ’ ਸ਼ਬਦ ਨਹੀਂ ਸੀ, ਭਾਜਪਾ ਨੇ 1984 ਦੇ ਦੰਗਿਆਂ ਦੀ ਦਿਵਾਈ ਯਾਦ

TeamGlobalPunjab
1 Min Read

ਨਵੀਂ ਦਿੱਲੀ:  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ‘ਚ ਹਾਲ ਹੀ ‘ਚ ਹੋਈਆਂ ਮੌਬ ਲਿੰਚਿੰਗ ਦੀਆਂ ਘਟਨਾਵਾਂ ਦੇ ਪਿਛੋਕੜ ਦਾ ਹਵਾਲਾ ਦਿੰਦੇ ਹੋਏ ਦੋਸ਼ ਲਗਾਇਆ ਹੈ ਕਿ ਸਾਲ 2014 ‘ਚ ਨਰਿੰਦਰ ਮੋਦੀ ਸਰਕਾਰ ਬਣਨ ਤੋਂ ਪਹਿਲਾਂ ‘ਲਿੰਚਿੰਗ’ ਸ਼ਬਦ ‘ ਸੁਣਿਆ ਨਹੀਂ ਗਿਆ।

‘ਧੰਨਵਾਦ ਮੋਦੀ ਜੀ’ ਹੈਸ਼ਟੈਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਟਵੀਟ ਕੀਤਾ, ‘2014 ਤੋਂ ਪਹਿਲਾਂ ‘ਲਿੰਚਿੰਗ’ ਸ਼ਬਦ ਵੀ ਨਹੀਂ ਸੁਣਿਆ ਜਾਂਦਾ ਸੀ।

ਦਸ ਦਈਏ ਕਿ ਐਤਵਾਰ ਨੂੰ ਪੰਜਾਬ ਦੇ ਕਪੂਰਥਲਾ ਦੇ ਨਿਜ਼ਾਮਪੁਰ ਪਿੰਡ ਦੇ ਇੱਕ ਗੁਰਦੁਆਰਾ ਸਾਹਿਬ ‘ਚ ਸਿੱਖ ਧਰਮ ਦੇ ਨਿਸ਼ਾਨ ਸਾਹਿਬ (ਝੰਡੇ) ਦੀ ਬੇਅਦਬੀ ਕਰਨ ਲਈ ਇੱਕ ਅਣਪਛਾਤੇ ਵਿਅਕਤੀ ਦੀ ਭੀੜ ਵੱਲੋਂ ਕਥਿਤ ਤੌਰ ‘ਤੇ ਕੁੱਟਮਾਰ ਕੀਤੀ ਗਈ ਸੀ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੀ ਕਥਿਤ ਬੇਅਦਬੀ ਨੂੰ ਲੈ ਕੇ ਭੀੜ ਨੇ ਇਕ ਹੋਰ ਵਿਅਕਤੀ ਨੂੰ ਕਥਿਤ ਤੌਰ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।

ਇਸ ਤੋਂ ਬਾਅਦ ਭਾਜਪਾ ਨੇ ਜਵਾਬ ਦਿੱਤਾ ਹੈ। ਭਾਜਪਾ ਨੇਤਾ ਅਮਿਤ ਮਾਲਵੀਆ ਨੇ 1984 ਦੇ ਦੰਗਿਆਂ ਦੀ ਯਾਦ ਦਿਵਾਉਂਦੇ ਹੋਏ ਰਾਹੁਲ ਗਾਂਧੀ ਸਮੇਤ ਪੂਰੀ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।

Share this Article
Leave a comment