ਨਿਊਜ਼ ਡੈਸਕ: ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਨਵਾਂ ਅੰਦਾਜ਼ ਵੇਖਣ ਨੂੰ ਮਿਲਿਆ ਹੈ। ਰਾਹੁਲ ਗਾਂਧੀ ਅੱਜ ਸਵੇਰੇ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕੁਲੀਆਂ ਨਾਲ ਗੱਲਬਾਤ ਕੀਤੀ ਅਤੇ Coolie ਬਣ ਕੇ ਸਿਰ ਤੇ ਸੂਟਕੇਸ ਚੁੱਕਿਆ। ਕੂਲੀ ਜਿੱਥੇ ਰਾਹੁਲ ਗਾਂਧੀ ਨੂੰ ਆਪਣੇ ਵਿਚਕਾਰ ਦੇਖ ਕੇ ਖੁਸ਼ ਸੀ ਉਥੇ ਹੀ ਰਾਹੁਲ ਗਾਂਧੀ ਦਾ ਵੀ ਐਨਰਜੀ ਲੈਵਲ ਦੇਖਣ ਵਾਲਾ ਸੀ। ਕਾਂਗਰਸ ਨੇ ਇਸ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਕਿਹਾ ਹੈ।
ਰਾਹੁਲ ਗਾਂਧੀ ਨੇ ਖੁਦ ਆਪਣੀ ਫੋਟੋ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦੇ ਹੋਏ ਕਾਂਗਰਸ ਪਾਰਟੀ ਨੇ ਲਿਖਿਆ, ‘ ਅੱਜ ਦਿੱਲੀ ਦੇ ਆਨੰਦ ਵਿਹਾਰ ਰੇਲਵੇ ਸਟੇਸ਼ਨ ‘ਤੇ ਆਪਣੇ ਕੁਲੀ ਸਾਥੀਆਂ ਨਾਲ ਮੁਲਾਕਾਤ ਕੀਤੀ। ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ ਹੈ। ਜਿਸ ਵਿੱਚ ਰੇਲਵੇ ਸਟੇਸ਼ਨ ਦੇ ਪੋਰਟਰ ਸਾਥੀਆਂ ਨੇ ਉਨ੍ਹਾਂ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ। ਅੱਜ ਰਾਹੁਲ ਉਨ੍ਹਾਂ ਦੇ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਦੀ ਗੱਲ ਸੁਣੀ। ਭਾਰਤ ਜੋੜੋ ਯਾਤਰਾ ਜਾਰੀ ਹੈ।
He came to listen to the hearts of the people…!!! Shri @RahulGandhi ji… Dressed in the coolie brothers' clothes and picked up the luggage with them at Delhi's Anand Vihar railway station, pic.twitter.com/vPMH3VHdY1
— Telangana Youth Congress (@IYCTelangana) September 21, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.