ਰਾਹੁਲ ਗਾਂਧੀ ਨੇ ਬਦਲਿਆ ਟਵਿੱਟਰ ਬਾਇਓ, ਲਿਖਿਆ- Dis’Qualified MP

Rajneet Kaur
1 Min Read

ਨਵੀਂ ਦਿੱਲੀ: ਰਾਹੁਲ ਗਾਂਧੀ ਨੂੰ ਸੂਰਤ ਦੀ ਇੱਕ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਅਤੇ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੋਕ ਸਭਾ ਦੀ ਮੈਂਬਰਸ਼ਿਪ ਖੋਹ ਲਈ ਗਈ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ  ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਸੰਸਦ ਮੈਂਬਰਸ਼ਿਪ ਛੱਡਣ ਤੋਂ ਬਾਅਦ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ਬਦਲ ਦਿੱਤਾ ਹੈ। ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਅਕਾਊਂਟ ਦਾ ਬਾਇਓ ‘ਅਯੋਗ ਐੱਮਪੀ’ (Dis’ Qualified MP) ਲਿਖ  ਦਿੱਤਾ ਹੈ।

ਰਾਹੁਲ ਗਾਂਧੀ ਦੇ ਟਵਿੱਟਰ ਬਾਇਓ ‘ਚ ਲਿਖਿਆ- Dis’Qualified MP

ਦਸ ਦਈਏ ਕਿ ਕੇਰਲ ਦੀ ਵਾਇਨਾਡ ਸੀਟ ਤੋਂ ਲੋਕ ਸਭਾ ਮੈਂਬਰ, ਰਾਹੁਲ ਗਾਂਧੀ ਨੂੰ 2019 ਦੇ ਮਾਣਹਾਨੀ ਦੇ ਇੱਕ ਕੇਸ ਵਿੱਚ ਸੂਰਤ ਦੀ ਇੱਕ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।  ਇਹ ਫੈਸਲਾ ”ਮੋਦੀ ਸਰਨੇਮ” ਸੰਬੰਧੀ ਟਿੱਪਣੀ ਨੂੰ ਲੈ ਕੇ ਦਿੱਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment