ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਰਾਹੁਲ ਗਾਂਧੀ ਨੇ ਕੀਤੀ ਸਖ਼ਤ ਨਿੰਦਾ

TeamGlobalPunjab
2 Min Read

 

ਖੱਟਰ ਸਰਕਾਰ ਕਿਸਾਨਾਂ ਨਾਲ ਜਨਰਲ ਡਾਇਰ ਦੀ ਤਰ੍ਹਾਂ ਕਰ ਰਹੀ ਹੈ ਵਿਹਾਰ : ਸੁਰਜੇਵਾਲਾ

ਨਵੀਂ ਦਿੱਲੀ : ਕਰਨਾਲ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਤੋਂ ਬਾਅਦ ਵਿਰੋਧੀਆਂ ਨੇ ਭਾਜਪਾ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ ਹੈ। ਰਾਹੁਲ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਲਾਠੀਚਾਰਜ ਕਰਕੇ ਕਿਸਾਨਾਂ ਦਾ ਖੂਨ ਬਹਾਇਆ ਹੈ ਅਤੇ ਦੇਸ਼ ਨੂੰ ਸ਼ਰਮਿੰਦਾ ਕਰ ਦਿੱਤਾ ਹੈ।

- Advertisement -

ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ ਹੈ।

ਉਧਰ ਹਰਿਆਣਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਸੁਰਜੇਵਾਲਾ ਨੇ ਕਿਹਾ ਕਿ ਖੱਟਰ ਸਰਕਾਰ ਕਿਸਾਨਾਂ ਨਾਲ ਜਨਰਲ ਡਾਇਰ ਦੀ ਤਰ੍ਹਾਂ ਵਿਹਾਰ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਨੇ ਭਾਰੀ ਲਾਠੀਚਾਰਜ ਕਰ ਦਿੱਤਾ , ਜਿਸ ਕਾਰਨ ਦਰਜਨਾਂ ਕਿਸਾਨ ਸਖ਼ਤ ਫੱਟੜ ਹੋਏ ਹਨ।

ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਇਸ ਸਮੇਂ ਹਰਿਆਣਾ ਅਤੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਨੇ ਹਾਈਵੇਅ ਅਤੇ ਟੋਲ ਪਲਾਜ਼ਾ ‘ਤੇ ਜਾਮ ਲਗਾ ਰੱਖੇ ਹਨ। ਕਿਸਾਨਾਂ ਵੱਲੋਂ ਹਰਿਆਣਾ ਦੀ ਖੱਟਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Share this Article
Leave a comment