ਪਹਿਲਾਂ ਕੀਤਾ ਵਿਰੋਧ ਫਿਰ ਕੀਤੀ PM ਮੋਦੀ ਦੀ ਤਾਰੀਫ਼, ਰਾਹੁਲ ਨੇ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਨੂੰ ਦੇਸ਼ ਲਈ ਦੱਸਿਆ ਬਿਹਤਰ

Global Team
2 Min Read

ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਕੈਂਬਰਿਜ ਯੂਨੀਵਰਸਿਟੀ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਦੇਸ਼ ਵਿੱਚ ਸਿਆਸਤ ਗਰਮਾਈ ਹੋਈ ਹੈ। ਰਾਹੁਲ ਗਾਂਧੀ ਦੇ ਵਿਦੇਸ਼ਾਂ ‘ਚ ਦਿੱਤੇ ਬਿਆਨਾਂ ਨੂੰ ਲੈ ਕੇ ਭਾਜਪਾ ਉਨ੍ਹਾਂ ਨੂੰ ਘੇਰ ਰਹੀ ਹੈ। ਪਰ ਇਸ ਵਾਰ ਪੀਐਮ ਮੋਦੀ ਨੂੰ ਕੋਸਣ ਦੇ ਨਾਲ-ਨਾਲ ਰਾਹੁਲ ਗਾਂਧੀ ਨੇ ਉਨ੍ਹਾਂ ਦੀਆਂ ਦੋ ਨੀਤੀਆਂ ਦੀ ਤਾਰੀਫ਼ ਵੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਭਾਰਤ ਸਰਕਾਰ ਵੱਲੋਂ ਔਰਤਾਂ ਲਈ ਉੱਜਵਲਾ ਯੋਜਨਾ ਲਿਆਂਦੀ ਗਈ ਹੈ ਅਤੇ ਇਹ ਉਨ੍ਹਾਂ ਦੇ ਬੈਂਕ ਖਾਤੇ ਖੋਲ੍ਹਣਾ ਇੱਕ ਚੰਗਾ ਕਦਮ ਹੈ।

ਕੈਂਬਰਿਜ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਕਿ ਕੀ ਨਰਿੰਦਰ ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਦੱਸ ਸਕਦੇ ਹਨ ਜੋ ਭਾਰਤ ਦੇ ਹਿੱਤ ਵਿੱਚ ਹਨ? ਇਸ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਔਰਤਾਂ ਨੂੰ ਗੈਸ ਸਿਲੰਡਰ ਦੇਣਾ ਅਤੇ ਲੋਕਾਂ ਦੇ ਬੈਂਕ ਖਾਤੇ ਖੋਲ੍ਹਣਾ ਇੱਕ ਚੰਗਾ ਕਦਮ ਹੈ। ਹਾਲਾਂਕਿ ਉਨ੍ਹਾਂ ਨੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਵਿਚਾਰ ਲੋਕਾਂ ‘ਤੇ ਥੋਪ ਰਹੇ ਹਨ ਜੋ ਸਵੀਕਾਰਯੋਗ ਨਹੀਂ ਹੈ।

ਕੈਮਬ੍ਰਿਜ ਵਿੱਚ ਬਿਜ਼ਨਸ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ, ‘ਭਾਰਤ ਵਿੱਚ ਮੀਡੀਆ ਅਤੇ ਨਿਆਂਪਾਲਿਕਾ ਕੰਟਰੋਲ ਵਿੱਚ ਹਨ। ਮੇਰੇ ਫ਼ੋਨ ‘ਤੇ Pegasus ਸਾਫ਼ਟਵੇਅਰ ਸੀ, ਜਿਸ ਰਾਹੀਂ ਮੇਰੀ ਜਾਸੂਸੀ ਕੀਤੀ ਗਈ ਸੀ। ਖੁਫੀਆ ਅਧਿਕਾਰੀਆਂ ਨੇ ਮੈਨੂੰ ਦੱਸਿਆ ਕਿ ਤੁਹਾਡਾ ਫੋਨ ਰਿਕਾਰਡ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਕਈ ਆਗੂਆਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਗਏ। ਮੇਰੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਅਜਿਹੇ ਮਾਮਲਿਆਂ ਵਿੱਚ ਕੇਸ ਦਰਜ ਕੀਤੇ ਗਏ ਸਨ, ਜੋ ਕਿ ਬਿਲਕੁਲ ਨਹੀਂ ਬਣੇ ਸਨ। ਜਿਸ ਦਾ ਕੋਈ ਅਰਥ ਵੀ ਨਹੀਂ ਸੀ। ਅਸੀਂ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

Share this Article
Leave a comment