ਰਾਹੁਲ ਗਾਂਧੀ ਕੁਝ ਹੀ ਘੰਟਿਆਂ ‘ਚ ਅੱਜ ਫਿਰ ਪਹੁੰਚਣਗੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ

Rajneet Kaur
2 Min Read

ਅੰਮ੍ਰਿਤਸਰ: ਬੀਤੇ ਕੱਲ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਪਹੁੰਚੇ ਰਾਹੁਲ ਗਾਂਧੀ ਦੇਰ ਰਾਤ ਤੱਕ ਸੇਵਾ ਕਰਦੇ ਨਜ਼ਰ ਆਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ  ਫਿਰ 10 ਵਜੇ ਦੇ ਕਰੀਬ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣਗੇ। ਇਥੇ ਪਹੁੰਚ ਕੇ ਉਹ  ਅੱਜ ਫਿਰ ਸੇਵਾ ਕਰਨਗੇ। ਇਸ ਸਮੇਂ ਉਹ ਅੰਮ੍ਰਿਤਸਰ ਦੇ ਇਕ ਹੋਟਲ ‘ਚ ਠਹਿਰੇ ਹੋਏ ਹਨ ਅਤੇ ਉਨ੍ਹਾਂ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ  24 ਘੰਟਿਆਂ ਵਿੱਚ ਇਹ ਤੀਜੀ ਵਾਰ ਹੈ ਕਿ ਉਹ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਸੋਮਵਾਰ ਦੁਪਹਿਰ ਉਨ੍ਹਾਂ ਨੇ  ਸ੍ਰੀ ਹਰਿਮੰਦਰ ਸਾਹਿਬ ਛਬੀਲ ਨੇੜੇ ਭਾਂਡੇ ਧੋਣ ਦੀ ਸੇਵਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦੇਰ ਸ਼ਾਮ ਰਾਹੁਲ ਗਾਂਧੀ ਫਿਰ ਹਰਿਮੰਦਰ ਸਾਹਿਬ ਪਹੁੰਚੇ। ਇਸ ਦੌਰਾਨ ਰਾਹੁਲ ਗਾਂਧੀ ਨੇ ਪਾਲਕੀ ਸਾਹਿਬ ਦੇ ਦਰਸ਼ਨ ਕਰਕੇ ਸਫਾਈ ਦੀ ਸੇਵਾ ਵਿੱਚ ਜੁੱਟ ਗਏ। ਉਨ੍ਹਾਂ ਨੇ  ਕੱਪੜਾ ਫੜ ਕੇ ਰੇਲਿੰਗ ਸਾਫ਼ ਕਰਨੀ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਕੁਝ ਹੀ ਘੰਟਿਆਂ ‘ਚ ਮੁੜ ਹਰਿਮੰਦਰ ਸਾਹਿਬ ਪਹੁੰਚ ਰਹੇ ਹਨ। ਇਸ ਸਮੇਂ ਉਹ ਅੰਮ੍ਰਿਤਸਰ ਦੇ ਰਮਾਡਾ ਹੋਟਲ ਵਿੱਚ ਠਹਿਰੇ ਹੋਏ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment