ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਵੀ ਸ਼ਾਮਲ ਹੋਏ। ਇਹ ਮੀਟਿੰਗ ਮੌਜੂਦਾ ਸੀਬੀਆਈ ਡਾਇਰੈਕਟਰ ਪ੍ਰਵੀਨ ਸੂਦ ਦੇ ਦੋ ਸਾਲ ਦੇ ਕਾਰਜਕਾਲ ਤੋਂ ਪਹਿਲਾਂ ਹੋ ਰਹੀ ਹੈ ਜੋ 25 ਮਈ ਨੂੰ ਖਤਮ ਹੋ ਰਿਹਾ ਹੈ। ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਨਿਯੁਕਤੀ ਕਮੇਟੀ ਦੀ ਸਿਫ਼ਾਰਸ਼ ‘ਤੇ ਕੀਤੀ ਜਾਂਦੀ ਹੈ ਜਿਸ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ ਚੀਫ਼ ਜਸਟਿਸ ਸ਼ਾਮਲ ਹੁੰਦੇ ਹਨ।
ਤੁਹਾਨੂੰ ਦੱਸ ਦਈਏ ਕਿ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਕੈਬਨਿਟ ਨਿਯੁਕਤੀ ਕਮੇਟੀ (ਏਸੀਸੀ) ਵਲੋਂ ਕੀਤੀ ਜਾਂਦੀ ਹੈ। ਇਸ ਉੱਚ-ਪੱਧਰੀ ਕਮੇਟੀ ਵਿੱਚ ਪ੍ਰਧਾਨ ਮੰਤਰੀ, ਭਾਰਤ ਦੇ ਚੀਫ਼ ਜਸਟਿਸ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹੁੰਦੇ ਹਨ। ਇਹ ਕਮੇਟੀ ਸੀਬੀਆਈ ਡਾਇਰੈਕਟਰ ਦੇ ਅਹੁਦੇ ਲਈ ਇੱਕ ਨਾਮ ਨੂੰ ਮਨਜ਼ੂਰੀ ਦਿੰਦੀ ਹੈ। ਇਹ ਕਮੇਟੀ ਇਕੱਠੇ ਬੈਠਦੀ ਹੈ ਅਤੇ ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਲਈ ਨਾਮ ‘ਤੇ ਚਰਚਾ ਕਰਦੀ ਹੈ ਅਤੇ ਫਿਰ ਸਰਕਾਰ ਨੂੰ ਨਾਮ ਦੀ ਸਿਫ਼ਾਰਸ਼ ਕਰਦੀ ਹੈ। ਇਸ ਆਧਾਰ ‘ਤੇ, ਕੇਂਦਰ ਸਰਕਾਰ ਸੀਬੀਆਈ ਦੇ ਅਗਲੇ ਡਾਇਰੈਕਟਰ ਦੀ ਨਿਯੁਕਤੀ ਕਰਦੀ ਹੈ।
ਸੀਬੀਆਈ ਦਾ ਮੌਜੂਦਾ ਡਾਇਰੈਕਟਰ ਕੌਣ?
ਸੀਬੀਆਈ ਦੇ ਮੌਜੂਦਾ ਡਾਇਰੈਕਟਰ ਪ੍ਰਵੀਨ ਸੂਦ ਹਨ। ਉਨ੍ਹਾਂ ਨੇ 25 ਮਈ, 2023 ਨੂੰ ਪ੍ਰਮੁੱਖ ਜਾਂਚ ਏਜੰਸੀ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ। ਉਹ 2024 ਵਿੱਚ ਸੇਵਾਮੁਕਤ ਹੋਣ ਵਾਲੇ ਸਨ, ਪਰ ਉਨ੍ਹਾਂ ਨੂੰ ਸੀਬੀਆਈ ਡਾਇਰੈਕਟਰ ਵਜੋਂ ਦੋ ਸਾਲ ਦਾ ਕਾਰਜਕਾਲ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ, ਉਹ ਕਰਨਾਟਕ ਦੇ ਡੀਜੀਪੀ ਸਨ ਅਤੇ ਮੂਲ ਰੂਪ ਵਿੱਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ। ਪ੍ਰਵੀਨ ਸੂਦ ਕਰਨਾਟਕ ਕੇਡਰ ਦੇ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ। ਉਹਨਾਂ ਨੇ ਆਪਣੀ ਪੜ੍ਹਾਈ ਆਈਆਈਟੀ-ਦਿੱਲੀ ਤੋਂ ਪੂਰੀ ਕੀਤੀ।