ਲਖੀਮਪੁਰ ਖੀਰੀ ਜਾ ਰਹੇ ਰਾਹੁਲ ਗਾਂਧੀ ਤੇ ਚਰਨਜੀਤ ਚੰਨੀ ਨੂੰ ਦਿੱਲੀ ਹਵਾਈ ਅੱਡੇ ’ਤੇ ਰੋਕਿਆ

TeamGlobalPunjab
1 Min Read

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਲਖੀਮਪੁਰ ਖੀਰੀ ’ਚ ਪੀੜਤ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਦਿੱਲੀ ਹਵਾਈ ਅੱਡੇ ’ਤੇ ਹੀ ਰੋਕ ਲਿਆ ਗਿਆ। ਰਾਹੁਲ ਗਾਂਧੀ ਨਾਲ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਹਨ।

ਲਖੀਮਪੁਰ ਖੀਰੀ ਜਾਣ ਤੋਂ ਪਹਿਲਾ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਤਿੰਨ ਲੋਕ ਜਾ ਰਹੇ ਹਾਂ ਤੇ ਧਾਰਾ 144, 5 ਲੋਕਾਂ ‘ਤੇ ਲਾਗੂ ਹੁੰਦੀ ਹੈ। ਰਾਹੁਲ ਨੇ ਕਿਹਾ ਕਿ ਯੂਪੀ ‘ਚ ਅਪਰਾਧੀ ਜੋ ਕਰਨਾ ਚਾਹੁੰਦੇ ਹਨ, ਉਹ ਕਰ ਰਹੇ ਹਨ ਅਤੇ ਖੁੱਲ੍ਹੇਆਮ ਘੁੰਮ ਰਹੇ ਹਨ। ਸਿਰਫ ਸਾਨੂੰ ਰੋਕਿਆ ਜਾ ਰਿਹਾ ਹੈ, ਬਾਕੀ ਪਾਰਟੀਆਂ ਨੂੰ ਜਾਣ ਦੇ ਰਹੇ ਹਨ।’

Share this Article
Leave a comment