ਨਿਊਜ਼ ਡੈਸਕ: ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ‘ਤੇ ਜੇਨ-ਜ਼ੀ (Gen-Z) ਅਤੇ ਵਿਦਿਆਰਥੀਆਂ ਨਾਲ ‘ਆਸਕ ਮੀ ਐਨਿਥਿੰਗ’ (Ask Me Anything) ਸੈਸ਼ਨ ਦੌਰਾਨ ਆਪਣੇ ਪਸੰਦੀਦਾ ਭਾਜਪਾ ਨੇਤਾ ਦੇ ਨਾਮ ਦਾ ਖੁਲਾਸਾ ਕੀਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ‘ਫੇਵਰੇਟ ਆਗੂ’ ਦੱਸਦਿਆਂ ਉਨ੍ਹਾਂ ਦੀ ਜੰਮ ਕੇ ਤਾਰੀਫ਼ ਕੀਤੀ ਹੈ।
ਬੀਤੇ ਦਿਨੀਂ ਦਿੱਲੀ ਵਿਖੇ ‘ਜੈਨ-ਜ਼ੀ’ ਦੇ ਯੂਥ ਗਰੁੱਪ ਨਾਲ ਇੱਕ ਗੱਲਬਾਤ ਦੌਰਾਨ ਜਦੋਂ ਇੱਕ ਨੌਜਵਾਨ ਨੇ ਰਾਹੁਲ ਗਾਂਧੀ ਤੋਂ ਪੁੱਛਿਆ ਕਿ ‘ਭਾਜਪਾ ਵਿੱਚ ਤੁਹਾਡਾ ਸਭ ਤੋਂ ਪਸੰਦੀਦਾ ਆਗੂ ਕੌਣ ਹੈ?’, ਤਾਂ ਰਾਹੁਲ ਗਾਂਧੀ ਨੇ ਬਿਨਾਂ ਝਿਜਕ ਜਵਾਬ ਦਿੱਤਾ- “ਕੈਪਟਨ ਅਮਰਿੰਦਰ ਸਿੰਘ, ਡੈਫੀਨੇਟਲੀ! ਮੈਂ ਉਨ੍ਹਾਂ ਨਾਲ ਬਹੁਤ ਆਸਾਨੀ ਨਾਲ ਘੁਲ-ਮਿਲ ਜਾਂਦਾ ਹਾਂ। ਉਹ ਬਹੁਤ ਕੂਲ ਹਨ ਅਤੇ ਮਿਲਟਰੀ ਹਿਸਟਰੀ ਦੇ ਮਾਹਰ ਹਨ, ਇਸ ਲਈ ਮੈਂ ਉਨ੍ਹਾਂ ਨੂੰ ਪਸੰਦ ਕਰਦਾ ਹਾਂ। ਹੈਲੋ ਅੰਕਲ ਅਮਰਿੰਦਰ…”
ਰਾਹੁਲ ਗਾਂਧੀ ਨੇ ਇਸ ਗੱਲਬਾਤ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਰਾਜਨੀਤਿਕ ਹਲਕਿਆਂ ‘ਚ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ ਅਤੇ ਪੰਜਾਬ ਕਾਂਗਰਸ ਦੇ ਖੇਮੇ ਵਿੱਚ ਖਲਬਲੀ ਮਚ ਗਈ ਹੈ।
“Hello, Uncle Amarinder!”
LoP Shri @RahulGandhi gives a warm shoutout to his favourite politician from the BJP. pic.twitter.com/kwgQPDZ5SV
— Congress (@INCIndia) August 6, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

