ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਰਸਮੀ ਤੌਰ ‘ਤੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਨਤਕ ਪੱਤਰ ਜਾਰੀ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਹੁਲ ਨੇ ਪੱਤਰ ਜਾਰੀ ਕਰਦਿਆਂ ਲਿਖਿਆ, ਕਾਂਗਰਸ ਪਾਰਟੀ ਨਾਲ ਕੰਮ ਕਰਨਾ ਮੇਰੇ ਲਈ ਮਾਣ ਦੀ ਗੱਲ ਸੀ। 2019 ਦੀਆਂ ਲੋਕਸਭਾਂ ਚੋਣਾ ‘ਚ ਪਾਰਟੀ ਨੂੰ ਮਿਲੀ ਹਾਰ ਦਾ ਜ਼ਿਕਰ ਕਰਦੇ ਹੋਏ ਲਿਖਿਆ ਕਿ ‘ਪ੍ਰਧਾਨ ਹੋਣ ਦੇ ਨਾਤੇ ਹਾਰ ਲਈ ਮੈਂ ਜ਼ਿੰਮੇਵਾਰ ਹਾਂ’ ਇਸ ਲਈ ਮੈਂ ਅਸਤੀਫਾ ਦੇ ਰਿਹਾ ਹਾਂ ਤੇ ਪਾਰਟੀ ਨੂੰ ਜਿੱਥੇ ਮੇਰੀ ਜ਼ਰੂਰਤ ਪਵੇਗੀ ਮੈਂ ਮੌਜੂਦ ਰਹਾਂਗਾ।

ਉਨ੍ਹਾਂ ਇਹ ਪੱਤਰ ਟਵਿੱਟਰ ‘ਤੇ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਭਵਿੱਖ ਲਈ ਜਵਾਬਦੇਹੀ ਜ਼ਰੂਰੀ ਹੈ। ਪਾਰਟੀ ਨੂੰ ਬਣਾਉਣ ਲਈ ਸਖ਼ਤ ਫੈਸਲੇ ਲੈਣੇ ਪੈਣਗੇ। ਉਨ੍ਹਾਂ ਬੀਜੇਪੀ ‘ਤੇ ਵੀ ਵਾਰ ਕੀਤਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਆਵਾਜ਼ ਦਬਾ ਰਹੀ ਹੈ।

ਰਾਹੁਲ ਨੇ ਕਿਹਾ ‘ਕਾਂਗਰਸ ਪਾਰਟੀ ਦੀ ਸੇਵਾ ਕਰਨਾ ਮੇਰੇ ਲਈ ਮਾਣ ਦੀ ਗੱਲ ਹੈ, ਜਿਸ ਦੇ ਆਦਰਸ਼ਾਂ ਨੇ ਸਾਡੇ ਦੇਸ਼ ਦੀ ਸੇਵਾ ਕੀਤੀ ਹੈ। ਮੈਂ ਦੇਸ਼ ਤੇ ਆਪਣੇ ਸੰਗਠਨ ਦਾ ਆਭਾਰ ਵਿਅਕਤ ਕਰਦਾ ਹਾਂ..ਜੈ ਹਿੰਦ।’

Share this Article
Leave a comment