ਅੰਮ੍ਰਿਤਸਰ: ਕਾਂਗਰਸ ਆਗੂ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਮੌਕੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਕਰਮਾ ਕਰਕੇ ਦਰਸ਼ਨ ਕਰਨਗੇ।
ਹਾਲਾਂਕਿ ਸ਼੍ਰੋਮਣੀ ਕਮੇਟੀ ਵਿਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਵੀਆਈਪੀ ਸੁਵਿਧਾਵਾਂ ਨਹੀਂ ਦਿੱਤੀਆਂ ਜਾਂਦੀਆਂ । ਅਜਿਹੇ ‘ਚ ਰਾਹੁਲ ਨੂੰ ਇੱਥੇ ਆ ਕੇ ਸ਼ਰਧਾਲੂ ਵਾਂਗ ਮੱਥਾ ਟੇਕਣਗੇ। ਰਾਹੁਲ ਗਾਂਧੀ ਦੇ ਇਸ ਦੌਰੇ ਨੂੰ ਨਿੱਜੀ ਰੱਖਿਆ ਗਿਆ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਆਦਿ ਲਈ ਨਹੀਂ ਪਹੁੰਚੇ । ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ।
- Advertisement -
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਾਣਕਾਰੀ ਦਿਤੀ ਸੀ ਕਿ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਅੰਮ੍ਰਿਤਸਰ ਆ ਰਹੇ ਹਨ। ਇਹ ਉਨ੍ਹਾਂ ਦੀ ਨਿੱਜੀ, ਅਧਿਆਤਮਿਕ ਯਾਤਰਾ ਹੈ। ਉਨ੍ਹਾਂ ਦੀ ਨਿੱਜਤਾ ਦਾ ਆਦਰ ਕਰੋ। ਸਾਰੇ ਪਾਰਟੀ ਵਰਕਰਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਯਾਤਰਾ ਲਈ ਹਾਜ਼ਰ ਨਾ ਹੋਣ।
Shri @RahulGandhi ji is coming to Amritsar Sahib to pay obeisance at Sachkhand Shri Harmandir Sahib. This is his personal, spiritual visit, let’s respect his privacy. Request all party workers to not be physically present for this visit. You all can show your support in spirit &…
— Amarinder Singh Raja Warring (@RajaBrar_INC) October 2, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.
- Advertisement -