ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 2 ਸਾਲ ਹੋ ਗਏ ਹਨ। ਇਸ ਮੌਕੇ ਦੁਨੀਆਂ ਭਰ ਤੋਂ ਲੋਕ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਚਾਰ ਲਈ ਰਾਹੁਲ ਗਾਂਧੀ ਅੱਜ ਦਾਖਾ ਦੀ ਦਾਣਾ ਮੰਡੀ ਪੁੱਜੇ।
ਰਾਹੁਲ ਗਾਂਧੀ ਨੇ ਸਟੇਜ ‘ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਮੌਜੂਦ ਸਨ। ਰੈਲੀ ‘ਚ ਸਟੇਜ ‘ਤੇ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਲਗਾਈ ਗਈ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੀ ਸਪੀਚ ਖ਼ਤਮ ਕਰਨ ਮਗਰੋਂ ਸਿੱਧੂ ਦਾ ਗੀਤ 295 ਫੋਨ ‘ਤੇ ਲਗਾਇਆ ਜਿਸ ਨੂੰ ਵੇਖ ਕੇ ਬਾਪੂ ਬਲਕੌਰ ਸਿੰਘ ਭਾਵੁਕ ਹੋ ਗਏ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਰਾਹੁਲ ਗਾਂਧੀ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਅਤੇ ਰਾਹੁਲ ਗਾਂਧੀ ਆਪਣੇ ਚਹੇਤੇ ਦੀ ਬੇੜੀ ਨੂੰ ਯਕੀਨੀ ਬਣਾਉਣ ਲਈ ਖੁਦ ਮੈਦਾਨ ‘ਚ ਆ ਗਏ ਹਨ। ਉਹ ਜਗ੍ਹਾ ਚੁਣੀ ਗਈ ਹੈ ਜਿੱਥੇ ਰਾਹੁਲ ਗਾਂਧੀ ਨੇ ਪਿਛਲੀ ਵਾਰ 2019 ਦੀਆਂ ਚੋਣਾਂ ‘ਚ ਰਵਨੀਤ ਸਿੰਘ ਬਿੱਟੂ ਲਈ ਪ੍ਰਚਾਰ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।