ਭਾਰਤ ਜੋੜੋ ਯਾਤਰਾ ਦੇ ਆਖਰੀ ਦਿਨ ਭਾਰੀ ਬਰਫ਼ਬਾਰੀ ‘ਚ ਮਸਤੀ ਕਰਦੇ ਨਜ਼ਰ ਆਏ ਰਾਹੁਲ ਤੇ ਪ੍ਰਿਅੰਕਾ ਗਾਂਧੀ

Global Team
1 Min Read

ਸ੍ਰੀਨਗਰ: ਕਾਂਗਰਸ ਨੇ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਦੇ ਮੌਕੇ ‘ਤੇ ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ‘ਚ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ। ਇਸ ਵਿੱਚ ਸਮੁੱਚੀ ਕਾਂਗਰਸ ਲੀਡਰਸ਼ਿਪ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਕਈ ਆਗੂ ਸ਼ਾਮਲ ਹੋਏ ਹਨ। ਭਾਰੀ ਬਰਫਬਾਰੀ ਦੌਰਾਨ ਵੀ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਇਹ ਪ੍ਰੋਗਰਾਮ ਕੀਤਾ ਗਿਆ ਹੈ।

ਦੱਸ ਦਈਏ ਕਿ ਇਸ ਜਨਸਭਾ ਲਈ 23 ਵਿਰੋਧੀ ਦਲਾਂ ਨੂੰ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਸੱਦਾ ਭੇਜਿਆ ਗਿਆ ਸੀ, ਜਿਨ੍ਹਾਂ ਚੋਂ ਕਈ ਦਲਾਂ ਨੇ ਪ੍ਰੋਗਰਾਮ ਤੋਂ ਦੂਰੀ ਬਣਾਈ। ਸ਼ੇਰ ਏ ਕਸ਼ਮੀਰ ਸਟੇਡੀਅਮ ਵਿੱਚ ਸਮਾਪਨ ਪ੍ਰੋਗਰਾਮ ਕਰਵਾਇਆ ਗਿਆ। ਭਾਰਤ ਜੋੜੋ ਯਾਤਰਾ ਸਮਾਰਕ ਦਾ ਉਦਘਾਟਨ ਕੀਤਾ ਗਿਆ।

ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਗਾਂਧੀ ਨਾਲ ਸ੍ਰੀਨਗਰ ਦੀ ਭਾਰੀ ਬਰਫਬਾਰੀ ਦਾ ਆਨੰਦ ਲੈਂਦੇ ਹੋਏ ਨਜ਼ਰ ਆਏ। ਰਾਹੁਲ ਗਾਂਧੀ ਆਪਣੀ ਭੈਣ ਪ੍ਰਿਅੰਕਾ ਨਾਲ ਬਰਫ਼ ਨਾਲ ਖੇਡਦੇ ਹੋਏ ਮਸਤੀ ਕਰ ਰਹੇ ਸੀ। ਉਨ੍ਹਾਂ ਦੀ ਇਹ ਵੀਡੀਓ ਰਾਹੁਲ ਗਾਂਧੀ ਵੱਲੋਂ ਹੀ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੀ ਗਈ ਹੈ।

Share This Article
Leave a Comment