ਬਜਟ ਨੂੰ ਲੈ ਕੇ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ

TeamGlobalPunjab
2 Min Read

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਹੈ ਕਿ ਸਾਲ 2022-23 ਲਈ ਪੇਸ਼ ਕੀਤੇ ਗਏ ਕੇਂਦਰੀ ਬਜਟ ‘ਚ ਤਨਖਾਹਦਾਰ ਵਰਗ, ਮੱਧ ਵਰਗ, ਗਰੀਬ, ਕਿਸਾਨਾਂ, ਨੌਜਵਾਨਾਂ ਅਤੇ ਛੋਟੇ ਕਾਰੋਬਾਰੀਆਂ ਲਈ ਕੁਝ ਨਹੀਂ ਹੈ। ਦੂਜੇ ਪਾਸੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬਜਟ 2022 ਨੂੰ ‘ਪੈਗਾਸਸ ਸਪਿਨ ਬਜਟ’ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਮਾਰਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦਾ ਬਜਟ ਪੇਸ਼ ਕੀਤਾ ਹੈ।

ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਮੋਦੀ ਸਰਕਾਰ ਦੇ ਬਜਟ ‘ਚ ਕੁਝ ਨਹੀਂ ਹੈ। ਮੱਧ ਵਰਗ, ਤਨਖਾਹਦਾਰ ਵਰਗ, ਗਰੀਬ ਅਤੇ ਨੌਜਵਾਨਾਂ, ਕਿਸਾਨਾਂ ਅਤੇ ਐਮਐਸਐਮਈ ਲਈ ਕੁਝ ਨਹੀਂ ਹੈ।

- Advertisement -

ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਾਲ 2022-23 ਦੇ ਕੇਂਦਰੀ ਬਜਟ ਨੂੰ ‘ਪੈਗਾਸਸ ਸਪਿਨ ਬਜਟ’ ਕਰਾਰ ਦਿੰਦਿਆਂ ਕਿਹਾ ਕਿ ਇਸ ਵਿੱਚ ਦੇਸ਼ ਦੇ ਆਮ ਲੋਕਾਂ ਲਈ ਕੁਝ ਵੀ ਨਹੀਂ ਹੈ। ਮਮਤਾ ਬੈਨਰਜੀ ਨੇ ਟਵੀਟ ਕੀਤਾ, ‘ਬੇਰੋਜ਼ਗਾਰੀ ਅਤੇ ਮਹਿੰਗਾਈ ਨਾਲ ਜੂਝ ਰਹੇ ਆਮ ਲੋਕਾਂ ਲਈ ਬਜਟ ‘ਚ ਕੁਝ ਨਹੀਂ ਹੈ। ਵੱਡੀਆਂ ਗੱਲਾਂ ਅਤੇ ਹਕੀਕਤ ਵਿੱਚ ਕੁਝ ਵੀ ਨਹੀਂ। ਪੈਗਾਸਸ ਸਪਿਨ ਬਜਟ ਹੈ।

ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਨੇਤਾ ਡੇਰੇਕ ਓਬ੍ਰਾਇਨ ਨੇ ਦਾਅਵਾ ਕੀਤਾ ਕਿ ਬਜਟ ਸਾਬਤ ਕਰਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ, ਗਰੀਬਾਂ ਅਤੇ ਮੱਧ ਵਰਗ ਦੀ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਹੀਰੇ ਸਰਕਾਰ ਦੇ ਸਭ ਤੋਂ ਚੰਗੇ ਦੋਸਤ ਹਨ। ਪ੍ਰਧਾਨ ਮੰਤਰੀ ਨੂੰ ਕਿਸਾਨਾਂ, ਮੱਧ ਵਰਗ, ਦਿਹਾੜੀਦਾਰ ਮਜ਼ਦੂਰਾਂ, ਬੇਰੁਜ਼ਗਾਰਾਂ ਦੀ ਕੋਈ ਪ੍ਰਵਾਹ ਨਹੀਂ ਹੈ।

ਇਸ ਤੋਂ ਇਲਾਵਾ ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਐਮ) ਨੇ ਦੋਸ਼ ਲਾਇਆ ਕਿ ਮਨਰੇਗਾ ਦੇ ਬਜਟ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ, ਜੋ ਕਿ ਨੌਜਵਾਨਾਂ ਦੀ ਰੋਜ਼ੀ-ਰੋਟੀ ਉੱਤੇ ‘ਅਪਰਾਧਿਕ ਹਮਲਾ’ ਹੈ। ਸੀਪੀਐਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਟਵੀਟ ਕੀਤਾ, ‘ਬਜਟ ਕਿਸ ਲਈ ਹੈ? ਸਭ ਤੋਂ ਅਮੀਰ 10 ਫੀਸਦੀ ਭਾਰਤੀਆਂ ਕੋਲ ਦੇਸ਼ ਦੀ ਕੁੱਲ ਦੌਲਤ ਦਾ 75 ਫੀਸਦੀ ਹਿੱਸਾ ਹੈ। ਹੇਠਲੇ 60 ਫੀਸਦੀ ਲੋਕਾਂ ਕੋਲ ਸਿਰਫ ਪੰਜ ਫੀਸਦੀ ਜਾਇਦਾਦ ਹੈ। ਮਹਾਂਮਾਰੀ ਦੌਰਾਨ ਸਭ ਤੋਂ ਵੱਧ ਮੁਨਾਫਾ ਕਮਾਉਣ ਵਾਲਿਆਂ ‘ਤੇ ਜ਼ਿਆਦਾ ਟੈਕਸ ਕਿਉਂ ਨਹੀਂ ਲਗਾਇਆ ਗਿਆ?’

Share this Article
Leave a comment