ਚੰਡੀਗੜ੍ਹ: ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕੁੱਝ ਦੇਰ ਵਿੱਚ ਕਰਨ ਵਾਲੇ ਹਨ। ਉਹ ਅੱਜ ਬਾਅਦ ਦੁਪਹਿਰ ਸਾਹਨੇਵਾਲ ਹਵਾਈ ਅੱਡੇ ‘ਤੇ ਉਤਰੇ ਅਤੇ ਕਾਂਗਰਸੀ ਆਗੂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ ‘ਚ ਪਹੁੰਚੇ।
ਜਿਥੇ ਉਨ੍ਹਾਂ ਬੰਦ ਕਮਰਾ ਮੀਟਿੰਗ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਲੁਧਿਆਣਾ ਦੇ ਹੋਟਲ ਵਿੱਚ ਸਨ।