ਤੇਲ ਅਤੇ ਗੈਸ ਦੀਆਂ ਕੀਮਤਾਂ ’ਚ ਵਾਧੇ ਖ਼ਿਲਾਫ਼ ਰਾਹੁਲ ਗਾਂਧੀ ਦਾ ਪ੍ਰਦਰਸ਼ਨ

TeamGlobalPunjab
1 Min Read

ਨਵੀਂ ਦਿੱਲੀ: ਪੈਟਰੋਲ, ਡੀਜ਼ਲ, ਐੱਲਪੀਜੀ ਅਤੇ ਸੀਐੱਨਜੀ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਅੱਜ ਸੰਸਦ ਨੇੜੇ ਧਰਨਾ ਦਿੱਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਪਿਛਲੇ 10 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ  ਦੀਆਂ ਕੀਮਤਾਂ 9 ਗੁਣਾ ਵਧ ਚੁੱਕੀਆਂ ਹਨ। ਅਸੀਂ ਮੰਗ ਕਰਦੇ ਹਾਂ ਕਿ ਵਧਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਲਿਆਇਆ ਜਾਵੇ।

ਪਾਰਟੀ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਦੇ ਹਿੱਸੇ ਵਜੋਂ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਡੇਢ ਘੰਟਾ ਪਹਿਲਾਂ ਵਿਜੈ ਚੌਕ ‘ਤੇ ਧਰਨਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਨ ਕੀਤਾ। ਕਾਂਗਰਸ ਨੇ ਅੱਜ ਤੋਂ ਕੇਂਦਰ ਖਿਲਾਫ ਆਪਣੀ ਤਿੰਨ ਪੜਾਅ ਦੀ ‘ਮਹਿੰਗਾਈ ਮੁਕਤ ਭਾਰਤ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜੋ 7 ਅਪ੍ਰੈਲ ਤੱਕ ਚੱਲੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment