ਜਲੰਧਰ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਭਾਰੀ ਇਕੱਠ ‘ਤੇ ਰੋਕ ਲਗਾਈ ਹੋਈ ਹੈ। ਜਿਸ ਦੇ ਤਹਿਤ ਹੁਣ ਕਾਂਗਰਸ ਵੱਲੋਂ ਵਰਚੁਅਲ ਰੈਲੀ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੈਲੀ ਦਾ ਆਗਾਜ਼ ਰਾਹੁਲ ਗਾਂਧੀ ਅੱਜ ਕਰਨ ਜਾ ਰਹੇ ਹਨ। ਰਾਹੁਲ ਗਾਂਧੀ ਅੱਜ ਦੁਪਹਿਰ ਬਾਅਦ ਜਲੰਧਰ ਵਿੱਚ ਪੰਜਾਬ ਫ਼ਤਹਿ ਵਰਚੁਅਲ ਰੈਲੀ ਕਰਨਗੇ। ਜਲੰਧਰ ਦੇ ਪਿੰਡ ਮਿੱਠਾਪੁਰ ਵਿਖੇ ਵਰਚੁਅਲ ਮਾਧਿਅਮ ਰਾਹੀਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਨਾਲ ਜੁੜਨਗੇ।
ਰਾਹੁਲ ਗਾਂਧੀ ਅੱਜ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਜਿੱਥੋਂ ਉਹ ਪਾਰਟੀ ਦੇ ਉਮੀਦਵਾਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਉਮੀਦਵਾਰਾਂ ਨਾਲ ਦੁਰਗਿਆਨਾ ਮੰਦਿਰ ਵੀ ਜਾਣਗੇ।
ਇਸ ਤੋਂ ਇਲਾਵਾ ਭਗਵਾਨ ਵਾਲਮੀਕ ਤੀਰਥ ਸਥਲ ਦੇ ਦਰਸ਼ਨ ਵੀ ਕਰਨਗੇ। ਅੰਮ੍ਰਿਤਸਰ ਦੀ ਇਸ ਫੇਰੀ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਪਹੁੰਚਣਗੇ ਅਤੇ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ ਦੀ ਦਿੱਲੀ ਨੂੰ ਵਾਪਸੀ ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ ਹੋਵੇਗੀ।