ਰਾਹੁਲ ਗਾਂਧੀ ਦੀ ਅੱਜ ਪੰਜਾਬ ਫੇਰੀ, ਲੁਧਿਆਣਾ ‘ਚ ਚੋਣ ਰੈਲੀਆਂ, ਹੁਣ ਆਰ ਪਾਰ ਦੀ ਲੜਾਈ

Global Team
1 Min Read

ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕ ਪ੍ਰਧਾਨ ਅਤੇ ਕਾਂਗਰਸ ਦੇ ਸਟਾਰ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਆ ਰਹੇ ਹਨ। ਉਹ ਲੋਕ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਚੋਣ ਰੈਲੀਆਂ ਕਰਨਗੇ। ਰਾਹੁਲ ਗਾਂਧੀ ਅੱਜ ਸਵੇਰੇ 10:30 ਵਜੇ ਦਾਖਾ ਮੰਡੀ ਦਾਖਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ।

ਲੁਧਿਆਣਾ ਵਿੱਚ ਰਾਹੁਲ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨਗੇ। ਰਾਹੁਲ ਗਾਂਧੀ ਦੇ ਆਉਣ ਦੀ ਖ਼ਬਰ ਤੋਂ ਬਾਅਦ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਰੈਲੀ ਦੀਆਂ ਤਿਆਰੀਆਂ ਕੱਲ੍ਹ ਪੂਰੀ ਤਰ੍ਹਾਂ ਮੁਕੰਮਲ ਕਰ ਲਈਆਂ ਗਈਆਂ ਸਨ। ਕਾਂਗਰਸੀ ਆਗੂਆਂ ਵੱਲੋਂ 15 ਹਜ਼ਾਰ ਤੋਂ ਵੱਧ ਕੁਰਸੀਆਂ ਲਾਈਆਂ ਗਈਆਂ ਹਨ।

ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵੱਲੋਂ ਰੈਲੀ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਰੈਲੀ ਵਾਲੀ ਥਾਂ ਨੇੜੇ ਸੁਰੱਖਿਆ ਲਈ 500 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਸੀਸੀਟੀਵੀ ਵੀ ਲਾਏ ਜਾ ਰਹੇ ਹਨ। ਕੁਝ ਪੁਲਿਸ ਮੁਲਾਜ਼ਮ ਵੀ ਸਾਦੇ ਕੱਪੜਿਆਂ ਵਿੱਚ ਤਾਇਨਾਤ ਹੋਣਗੇ।

ਲੁਧਿਆਣਾ ਤੋਂ ਰੈਲੀ ਦੀ ਸਮਾਪਤੀ ਤੋਂ ਬਾਅਦ ਰਾਹੁਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ਵਿੱਚ ਚੋਣ ਪ੍ਰਚਾਰ ਵੀ ਕਰਨਗੇ।

Share This Article
Leave a Comment