84 ਦੇ ਮਸਲੇ ‘ਤੇ ਘਿਰੀ ਪੰਜਾਬ ਅੰਦਰ ਰਾਹੁਲ ਦੀ ਭਾਰਤ ਜੋੜੋ ਯਾਤਰਾ, ਚੀਮਾ ਨੇ ਚੁੱਕੇ ਸਵਾਲ

Global Team
2 Min Read

ਚੰਡੀਗੜ੍ਹ : ਜਿਸ ਦਿਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ ਉਸ ਦਿਨ ਤੋਂ ਹੀ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਇਸ ਨੂੰ ਲੈ ਕੇ ਤੰਜ ਕਸੇ ਜਾ ਰਹੇ ਹਨ। ਇਸ ਦੇ ਚਲਦਿਆਂ ਬੀਤੇ ਦਿਨੀਂ ਪੰਜਾਬ ‘ਚ ਇਹ ਯਾਤਰਾ ਦਾਖਲ ਹੋਏ । ਜਿਸ ਤੋਂ ਬਾਅਦ 1984 ਸਿੱਖ ਕਤਲੇਆਮ ਅਤੇ ਪੰਜਾਬ ਦੇ ਪਾਣੀਆਂ ਦਾ ਮਸਲਾ ਫਿਰ ਤੋਂ ਗਰਮਾ ਗਿਆ ਹੈ। ਇਸ ਮਸਲੇ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵਿਅੰਗ ਕਸਿਆ ਹੈ। ਚੀਮਾਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਪੰਜਾਬ ਦੇ ਹਾਲਾਤਾਂ ਤੋਂ ਵਾਕਿਫ ਨਹੀਂ ਹੈ। ਉਨ੍ਹਾਂ ਕਿਹਾ ਕਿ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਰਾਹੁਲ ਗਾਂਧੀ ਇੱਥੇ ਦੇ ਹਾਲਾਤਾਂ ਨੂੰ ਸਮਝਣ ਤੋਂ ਨਾਕਾਮ ਰਹੇ ਹਨ।  ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ, 84 ਕਤਲੇਆਮ ਬਾਬਤ ਸਿੱਖ ਕੌਮ ਕੀ ਸੋਚਦੀ ਹੈ ਇਹ ਰਾਹੁਲ ਗਾਂਧੀ ਨੂੰ ਪਤਾ ਹੀ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਰਾਹੁਲ ਗਾਂਧੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਜਿਸ ਵਿੱਚ ਜਦੋਂ ਪੱਤਰਕਾਰਾਂ ਵੱਲੋਂ ਰਾਹੁਲ ਗਾਂਧੀ ਨੂੰ 84 ਦੇ ਮਸਲੇ ‘ਤੇ ਸਵਾਲ ਕੀਤਾ ਗਿਆ ਤਾਂ ਰਾਹੁਲ ਬਚਦੇ ਹੋਏ ਨਜ਼ਰ ਆਏ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਸਲੇ ‘ਤੇ ਉਨ੍ਹਾਂ ਦਾ ਵੀ ਉਹੀ ਜਵਾਬ ਹੈ ਜਿਹੜਾ ਇਸ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਵੱਲੋਂ ਦਿੱਤਾ ਜਾ ਚੁਕਿਆ ਹੈ।

Share this Article
Leave a comment