ਰਾਹੁਲ ਦੇ ਕਰੀਬੀ ਮਿਲਿੰਦ ਦੇਵੜਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Rajneet Kaur
2 Min Read

ਨਿਊਜ਼ ਡੈਸਕ: ਮਿਲਿੰਦ ਦੇਵੜਾ ਨੇ ਕਾਂਗਰਸ ਛੱਡ ਦਿੱਤੀ ਹੈ। ਇਸ ਤਰ੍ਹਾਂ ਦੀ ਚਰਚਾ ਕੁਝ ਸਮੇਂ ਤੱਕ ਜ਼ੋਰਾਂ ‘ਤੇ ਸੀ ਕਿ ਦੇਵੜਾ ਸ਼ਿਵ ਸੈਨਾ (ਸ਼ਿੰਦੇ ਧੜੇ) ਵਿੱਚ ਸ਼ਾਮਿਲ ਹੋਣਗੇ। ਐਕਸ (ਪਹਿਲਾ ਟਵਿੱਟਰ) ‘ਤੇ ਐਤਵਾਰ ਸਵੇਰੇ ਦੇਵੜਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦੀ ਜਾਣਕਾਰੀ ਦਿੱਤੀ।

ਦੇਵੜਾ ਨੇ ਕਿਹਾ ਕਿ ‘ਅੱਜ ਦਾ ਦਿਨ ਮੇਰੇ ਸਿਆਸੀ ਸਫ਼ਰ ਦਾ ਬਹੁਤ ਮਹੱਤਵਪੂਰਨ ਮੀਲ ਪੱਥਰ ਹੈ। ਮੈਂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਨਾਲ ਮੇਰੇ ਪਰਿਵਾਰ ਦਾ 55 ਸਾਲਾਂ ਦਾ ਰਿਸ਼ਤਾ ਖਤਮ ਹੋ ਗਿਆ ਹੈ। ਦੇਵੜਾ, ਜੋ ਮਹਾਰਾਸ਼ਟਰ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਹਨ, ਨੇ ਲਿਖਿਆ ਕਿ ਉਹ ਸਾਰੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਨ।

ਬੀਤੀ ਰਾਤ ਤੱਕ ਦੇਵੜਾ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ‘ਚ ਸ਼ਾਮਿਲ ਹੋਣ ਦੀਆਂ ਅਟਕਲਾਂ ਨੂੰ ਖਾਰਜ ਕਰ ਰਹੇ ਸਨ। ਦੇਵੜਾ ਨੇ ਕਿਹਾ ਸੀ ਕਿ ਉਹ ਆਪਣੇ ਸਮਰਥਕਾਂ ਨਾਲ ਚਰਚਾ ਕਰ ਰਹੇ ਹਨ। ਉਨ੍ਹਾਂ ਨੇ ਹਾਲ ਹੀ ‘ਚ ਮੁੰਬਈ ਦੱਖਣੀ ਲੋਕ ਸਭਾ ਹਲਕੇ ‘ਤੇ ਸ਼ਿਵ ਸੈਨਾ (ਯੂਬੀਟੀ) ਦੇ ਦਾਅਵੇ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment