ਕੇਸਰੀ ਦਸਤਾਰ ਸਜਾ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਰਾਹੁਲ ਗਾਂਧੀ

Prabhjot Kaur
2 Min Read

ਅੰਮ੍ਰਿਤਸਰ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਅੱਜ ਪੰਜਾਬ ‘ਚ ਦਾਖਲ ਹੋ ਚੁੱਕੀ ਹੈ। ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।  ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਨੂੰ ਪੰਜਾਬ ‘ਚ ਸ਼ੁਰੂ ਕਰਨ ਤੋਂ ਪਹਿਲਾਂ ਕੇਸਰੀ ਦਸਤਾਰ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਹਨ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ ਅਤੇ ਭਗਵੰਤ ਪਾਲ ਸਿੰਘ ਸਕੱਤਰ ਸਮੇਤ ਹੋਰ ਆਗੂ ਮੌਜਦੂ ਹਨ।

- Advertisement -

ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ 4 ਵਜੇ ਤੱਕ ਅੰਬਾਲਾ ਵਾਪਸ ਆਉਣਗੇ। ਫਿਰ 11 ਜਨਵਰੀ ਦੀ ਸਵੇਰ ਨੂੰ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦਿੱਲੀ-ਅੰਮ੍ਰਿਤਸਰ NH-1 ‘ਤੇ ਸ਼ੰਭੂ ਸਰਹੱਦ ਤੋਂ ਪੰਜਾਬ ਵਿੱਚ ਦਾਖਲ ਹੋਵੇਗੀ। ਰਾਹੁਲ ਪਹਿਲੀ ਰਾਤ ਸਰਹਿੰਦ ਸਰਹਿੰਦ ਵਿਖੇ ਰੁਕਣਗੇ, ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ ਵੇਲੇ ਰਾਹੁਲ ਗਾਂਧੀ ਪਾਵਨ ਸ਼ਹੀਦੀ ਅਸਥਾਨ ਗੁਰੂਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਦਰਸ਼ਨ ਕਰਨਗੇ ਜਿੱਥੇ ਨਤਮਸਤਕ ਹੋਣ ਤੋਂ ਬਾਅਦ ਉਹ ਸਵੇਰੇ 7 ਵਜੇ ਸਰਹਿੰਦ ਦੀ ਨਵੀਂ ਅਨਾਜ ਮੰਡੀ ਵਿਖੇ ਭਾਰਤ ਜੋੜੋ ਯਾਤਰਾ ਨਾਲ ਜੁੜ ਰਹੇ ਯਾਤਰੀਆਂ,ਪਾਰਟੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਨਗੇ ,ਜਿਸ ਉਪਰੰਤ ਭਾਰਤ ਜੋੜੋ ਯਾਤਰਾ ਮੰਡੀ ਗੋਬਿੰਦਗੜ੍ਹ-ਖੰਨਾ ਵਿਖੇ ਜਾਣ ਲਈ ਰਵਾਨਾ ਹੋਵੇਗੀ। ਹਰਿਆਣਾ ਵਿੱਚ ਦੂਜੇ ਪੜਾਅ ਦੀ ਇਹ ਯਾਤਰਾ 6 ਜਨਵਰੀ ਨੂੰ ਪਾਣੀਪਤ ਤੋਂ ਸ਼ੁਰੂ ਹੋਈ ਸੀ।

 

 

Share this Article
Leave a comment