BREAKING : ਪਿੰਡ ਬਾਦਲ ਵਿੱਚ ਸ਼ਰਾਬ ਦੀ ਨਾਜਾਇਜ਼ ਫੈਕਟਰੀ ‘ਤੇ ਰੇਡ, ਵੱਡੀ ਮਾਤਰਾ ‘ਚ ਗੈਰ ਕਾਨੂੰਨੀ ਸ਼ਰਾਬ ਬਰਾਮਦ

TeamGlobalPunjab
2 Min Read

ਮੁਕਤਸਰ : ਪੰਜਾਬ ਦੇ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ  ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਇੱਕ ਗੈਰ ਕਾਨੂੰਨੀ ਸ਼ਰਾਬ ਦੀ ਫ਼ੈਕਟਰੀ ’ਤੇ ਅਚਨਚੇਤੀ ਛਾਪਾ ਮਾਰਿਆ। ਇਸ ਮੌਕੇ ਪਹੁੰਚੇ ਜੁਆਇੰਟ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਇਸ ਗੈਰ ਕਾਨੂੰਨੀ ਫ਼ੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਖ਼ਾਲੀ ਬੋਤਲਾਂ ਈ ਐਨ ਏ (ਐਕਸਟਰਾ ਨਿਊਟਰਲ ਅਲਕੋਹਲ) 1500 ਲੀਟਰ ਸ਼ਰਾਬ, ਰਾਇਲ ਸਟੈਗ, ਇੰਪੀਰੀਅਲ ਬਲਿਊ, ਬਲਿਊ ਲੈਗਸੀ, ਬਲਿਊ ਕੈਟ, ਰਾਇਲ ਸ਼ਾਟ, ਬਿਨਾ ਲੈਵਲ ਤੋਂ ਬੋਤਲਾਂ, ਬਿੱਗ ਬੈਰਲ, ਕਰਾਉਨ ਐਂਡ ਬੈਰਲ ਸ਼ਰਾਬ ਦੇ ਸਟਿੱਕਰ, ਹਰਿਆਣਾ, ਸਕਿਮ, ਦਮਨ ਅਤੇ ਦਿਓ ਦੀ ਸ਼ਰਾਬ ਦੇ ਸਟਿੱਕਰ, ਨਕਲੀ ਹੈਲੋ ਗਰਾਮ ਅਤੇ ਭਾਰੀ ਮਾਤਰੀ ਵਿੱਚ ਢੱਕਣ ਵੀ ਬਰਾਮਦ ਕੀਤੇ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ  ਗ੍ਰਿਫ਼ਤਾਰ ਕੀਤਾ ਗਿਆ ਹੈ।

 

- Advertisement -

 

     ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬਾਦਲ ਪਿੰਡ ਦੇ ਨਜ਼ਦੀਕ ਇਕ ਬੋਟਲਿੰਗ ਪਲਾਟ ਦੀ ਆੜ ਵਿੱਚ  ਮਿਲੀ ਭੁਗਤ ਨਾਲ ਇਹ ਗੈਰ ਕਾਨੂੰਨੀ ਸ਼ਰਾਬ ਦੀ ਫ਼ੈਕਟਰੀ ਚਲਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫ਼ੈਕਟਰੀ ਦੀ ਸ਼ਰਾਬ ਨੂੰ ਮਹਿੰਗੀਆਂ ਸ਼ਰਾਬ ਦੀਆਂ ਬੋਤਲਾਂ ਵਿੱਚ ਪਾ ਕੇ ਜਾਅਲੀ ਸਟਿੱਕਰ ਤੇ ਹੈਲੋ ਗਰਾਮ ਲਗਾ ਕੇ ਇਹ ਗੈਰ ਕਾਨੂੰਨੀ ਧੰਦਾ ਕੀਤਾ ਜਾ ਰਿਹਾ ਸੀ।

 

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਿਭਾਗ ਵੱਲੋਂ ਅੱਗੇ ਵੱਡੇ ਪੱਧਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

- Advertisement -

 

Share this Article
Leave a comment