ਪੰਜਾਬ ’ਚ ਮੁੜ ਪਟੜੀਆਂ ‘ਤੇ ਦੌੜਨਗੀਆਂ ਰੇਲਾਂ

TeamGlobalPunjab
2 Min Read

ਚੰਡੀਗੜ੍ਹ: ਆਖਿਰਕਾਰ ਪੰਜਾਬ ਵਿਚ ਰੇਲ ਸੇਵਾ ਬਹਾਲ ਹੋ ਰਹੀ ਹੈ ਤੇ ਅੱਜ ਤੋਂ ਸੂਬੇ ਵਿਚ ਰੇਲ ਪਟੜੀਆਂ ਤੇ ਟਰੇਨਾਂ ਫਿਰ ਤੋਂ ਦੌੜਨਗੀਆਂ। ਅੱਜ ਤੋਂ ਮਾਲ ਗੱਡੀਆਂ ਸ਼ੁਰੂ ਹੋ ਜਾਣਗੀਆਂ ਤੇ ਕੱਲ੍ਹ ਯਾਨੀ ਮੰਗਲਵਾਰ ਨੂੰ ਯਾਤਰੀ ਟਰੇਨਾਂ ਵੀ ਚੱਲਣਗੀਆਂ। ਕਿਸਾਨ ਸੰਗਠਨਾਂ ਵੱਲੋਂ ਪੰਜਾਬ ‘ਚ ਸਾਰੀ ਰੇਲ ਗੱਡੀਆਂ ਚਲਾਉਣ ਨੂੰ ਲੈ ਕੇ ਦਿੱਤੀ ਗਈ ਸਹਿਮਤੀ ਤੋਂ ਬਾਅਦ ਪੰਜਾਬ ‘ਚ ਟਰੇਨਾਂ ਚੱਲਣੀਆਂ ਸ਼ੁਰੂ ਹੋ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਰੇਲ ਮੰਤਰੀ ਪਿਊਸ਼ ਗੋਇਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਅੱਜ ਸਵੇਰੇ ਟਵੀਟ ਕੀਤਾ ਅਤੇ ਲਿਖਿਆ, ”ਪੰਜਾਬ ‘ਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਸਟੇਸ਼ਨਾਂ ‘ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ‘ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਨੂੰ ਸ਼ੁਰੂ ਕਰਨ ਜਾ ਰਹੀ ਹੈ। ਪਿਛਲੇ ਕਈ ਦਿਨਾਂ ਤੋਂ ਟਰੇਨ ਸੰਚਾਨਲ ‘ਚ ਬਣੀ ਹੋਈ ਰੁਕਾਵਟ ਦੂਰ ਹੋਣ ਕਾਰਨ ਯਾਤਰੀਆਂ, ਕਿਸਾਨਾਂ ਅਤੇ ਉਦਯੋਗਾਂ ਨੂੰ ਲਾਭ ਹੋਵੇਗਾ।”

ਉੱਧਰ ਰੇਲ ਮੰਤਰਾਲੇ ਨੇ ਰੇਲ ਗੱਡੀਆਂ ਚਲਾਉਣ ਲਈ ਪ੍ਰਕਿਰਿਆ ਵਿੱਢ ਦਿੱਤੀ ਗਈ ਹੈ ਜਿਸ ਤਹਿਤ ਅੱਜ ਪੰਜਾਬ ’ਚ ਰੇਲ ਮਾਰਗਾਂ ਦੀ ਜਾਂਚ ਸ਼ੁਰੂ ਹੋ ਗਈ ਹੈ ਉੱਤਰੀ ਰੇਲਵੇ ਵੱਲੋਂ ਰੇਲ ਮਾਰਗਾਂ ਦੇ ਫਿਟਨੈੱਸ ਸਰਟੀਫਿਕੇਟ ਮਿਲਣ ਤੋਂ ਬਾਅਦ ਮੀਟਿੰਗ ਰੱਖੀ ਗਈ ਹੈ ਜਿਸ ਦੌਰਾਨ ਗੱਡੀਆਂ ਦੇ ਸ਼ਡਿਊਲ ਬਾਰੇ ਸਮੀਖਿਆ ਹੋਵੇਗੀ।

Share this Article
Leave a comment