ਅੰਮ੍ਰਿਤਸਰ: ਕੇਂਦਰੀ ਖੇਤੀਬਾੜੀ ਕਾਨੂੰਨ ਖਿਲਾਫ ਕਿਸਾਨਾਂ ਦਾ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਤਹਿਤ ਪੰਜਾਬ ‘ਚ ਕਿਸਾਨਾਂ ਨੇ ਵੱਡਾ ਫੈਸਲਾ ਲਿਆ ਹੈ। ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦੋ ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਰੇਲ ਰੋਕੋ ਅੰਦੋਲਨ ਨੂੰ ਉੱਤੇ ਸਤੰਬਰ ਤੱਕ ਕੀਤਾ ਗਿਆ ਸੀ।
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀਬਾੜੀ ਕਾਨੂੰਨ ਦੇ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਮੀਟਿੰਗ ਹੋਈ। ਜਿੱਥੇ ਫ਼ੈਸਲਾ ਕੀਤਾ ਗਿਆ ਕਿ ਹੁਣ ਪੰਜਾਬ ਵਿੱਚ ਰੇਲ ਰੋਕੋ ਅੰਦੋਲਨ 2 ਅਕਤੂਬਰ ਤੱਕ ਜਾਰੀ ਰਹੇਗਾ।
ਅੰਮ੍ਰਿਤਸਰ ਵਿੱਚ ਕਿਸਾਨਾਂ ਵੱਲੋਂ ਅਨੋਖੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਨੇ ਅੱਧ ਨੰਗੇ ਹੋ ਕੇ ਰੇਲ ਪਟੜੀਆਂ ਜਾਮ ਕੀਤੀਆਂ ਸਨ। ਕੇਂਦਰ ਸਰਕਾਰ ਨੂੰ ਜਗਾਉਣ ਦੇ ਲਈ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਅੱਗੇ ਵਧਾ ਦਿੱਤਾ ਹੈ। ਕਿਸਾਨਾਂ ਦੇ ਇਸ ਫੈਸਲੇ ਨਾਲ ਰੇਲਵੇ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਕਿਉਂਕਿ ਵਿਭਾਗ ਪਹਿਲਾਂ ਹੀ 24 ਸਤੰਬਰ ਤੋਂ ਪੰਜਾਬ ਨੂੰ ਆਉਣ ਵਾਲੀਆਂ ਸਪੈਸ਼ਲ 14 ਟਰੇਨਾਂ ਰੱਦ ਕਰ ਚੁੱਕਿਆ ਹੈ। ਕਿਸਾਨਾਂ ਦੇ ਅੰਦੋਲਨ ਕਾਰਨ ਹੁਣ ਟਰੇਨਾਂ 2 ਅਕਤੂਬਰ ਤੱਕ ਪੰਜਾਬ ਵਿੱਚ ਨਹੀਂ ਚੱਲਣਗੀਆਂ।