ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫਿਰੋਜ਼ਪੂਰ ਦੇ ਕਿਸਾਨ ਆਗੂਆ ਨੇ ਸਵੇਰੇ 4 ਵਜੇ ਰੋਕੀ ਪਹਿਲੀ ਰੇਲ

TeamGlobalPunjab
1 Min Read

ਫਿਰੋਜ਼ਪੂਰ: ਕੇਂਦਰ ਸਰਕਾਰ  ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਈ ਮਹੀਨਿਆਂ ਤੋਂ ਅੰਦੋਲਨਕਾਰੀ ਕਿਸਾਨ  ਅੱਜ ਰੇਲ ਰੋਕੋ ਅੰਦੋਲਨ ਕਰਨਗੇ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਕਿਹਾ ਕਿ ਲਖੀਮਪੁਰ ਖਿਰੀ ਵਿੱਚ ਕਿਸਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੰਦੋਲਨ ਚੱਲ ਰਿਹਾ ਹੈ।ਸੰਯੁਕਤ ਕਿਸਾਨ ਮੋਰਚੇ ਦੀ ਕਾਲ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਫਿਰੋਜ਼ਪੂਰ ਦੇ ਕਿਸਾਨ ਆਗੂਆ ਨੇ ਸਵੇਰੇ ਚਾਰ ਵਜੇ ਪਹਿਲੀ ਰੇਲ ਰੋਕੀ।

ਇਸ ਦੇ ਨਾਲ ਹੀ ਕਿਹਾ ਹੈ ਕਿ ਜਦੋਂ ਤੱਕ ਲਖੀਮਪੁਰ-ਖੀਰੀ ਘਟਨਾ ‘ਤੇ ਇਨਸਾਫ ਨਹੀਂ ਮਿਲਦਾ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਠੱਪ ਹੋਵੇਗੀ। ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਰੇਲ ਰੋਕੋ ਪ੍ਰੋਗਰਾਮ ਰੇਲਵੇ ਦੀ ਕਿਸੇ ਵੀ ਜਾਇਦਾਦ ਨੂੰ ਨੁਕਸਾਨ ਪਹੁੰਚਾਏ ਬਿਨਾਂ ਸ਼ਾਂਤੀਪੂਰਵਕ ਹੋਵੇਗਾ।

Share this Article
Leave a comment