ਖੇਤੀ ਕਾਨੂੰਨਾਂ ਖ਼ਿਲਾਫ਼ ਸੂਬੇ ‘ਚ ਰੇਲ ਰੋਕੋ ਅੰਦੋਲਨ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ‘ਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜਥੇਬੰਦੀਆਂ ਵੱਲੋਂ ਅੱਜ ਚਾਰ ਘੰਟਿਆਂ ਲਈ ਰੇਲਾਂ ਦੇ ਚੱਕਾ ਜਾਮ ਕਰਨ ਦੇ ਸੱਦੇ ‘ਤੇ ਪੰਜਾਬ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨ ਰੇਲਵੇ ਲਾਈਨਾਂ ਉਪਰ ਕਿਸਾਨ ਡਟੇ ਹੋਏ ਹਨ। ਸੁੰਯਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਹ ਚੱਕਾ ਜਾਮ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

ਇਸ ਤੋਂ ਇਲਾਵਾ ਪੰਜਾਬ ਦੇ ਨਾਲ-ਨਾਲ ਕਿਸਾਨਾਂ ਵਲੋਂ ਜੰਮੂ ‘ਚ ਚੰਨੀ ਹਿਮਤ ਰੇਲਵੇ ਟਰੈਕ ‘ਤੇ ਧਰਨਾ ਲਾਇਆ ਗਿਆ ਹੈ।

- Advertisement -

Share this Article
Leave a comment