ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਇਕ ਵਾਰ ਮੁੜ ਤੋਂ ਵਧਾਇਆ

TeamGlobalPunjab
1 Min Read

ਅੰਮ੍ਰਿਤਸਰ : ਖੇਤੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਨੇ ਆਪਣਾ ਰੇਲ ਰੋਕੋ ਅੰਦੋਲਨ ਇਕ ਵਾਰ ਮੁੜ ਤੋਂ ਵਧਾ ਦਿੱਤਾ ਹੈ। ਕਿਸਾਨ ਸੰਘਰਸ਼ ਕਮੇਟੀ ਨੇ ਰੇਲ ਰੋਕੋ ਅੰਦੋਲਨ 5 ਅਕਤੂਬਰ ਤੱਕ ਕਰ ਦਿੱਤਾ ਹੈ। ਕਿਸਾਨਾਂ ਦਾ ਇਹ ਅੰਦੋਲਨ ਅੱਜ ਨੌਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਿਆ ਹੈ। ਰੇਲ ਟਰੈਕ ਜਾਮ ਕਰਨ ਦੇ ਨਾਲ ਨਾਲ ਹੁਣ ਕਿਸਾਨਾਂ ਨੇ ਕਾਰਪੋਰੇਟ ਕੰਪਨੀ ਖਿਲਾਫ ਵੀ ਰੋਸ ਮੁਜ਼ਾਹਰਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਸ ਸਬੰਧੀ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਆਪੀ ਸਾਂਝੇ ਅੰਦੋਲਨ ਦੇ ਨਾਂ ਕੀਤਾ ਹੈ, ਤੇ ਰੇਲ ਰੋਕੋ ਅੰਦੋਲਨ ਹੁਣ ਪੰਜ ਅਕਤੂਬਰ ਤੱਕ ਜਾਰੀ ਰਹੇਗਾ।

ਇਸ ਤੋਂ ਇਲਾਵਾ ਕਿਸਾਨਾਂ ਨੇ ਕਾਰਪੋਰੇਟ ਕੰਪਨੀਆਂ ਅਤੇ ਅੰਬਾਨੀ ਅਡਾਨੀ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਅਤੇ ਰਿਲਾਇੰਸ ਪੰਪ ਤੇ ਅੰਬਾਨੀ ਦੇ ਪ੍ਰੋਡਕਟਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ।

ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪੰਜਾਬੀ ਕਲਾਕਾਰਾਂ ਅਤੇ ਗਾਇਕਾਂ ਨੂੰ ਇੱਕ ਅਪੀਲ ਕੀਤੀ ਕਿ ਉਹ ਅੰਬਾਨੀ, ਅਡਾਨੀ ਦੇ ਮੌਲ ਅਤੇ ਹੋਰ ਸਾਮਾਨ ਦੇ ਬਾਈਕਾਟ ਦਾ ਪ੍ਰਚਾਰ ਕਰਨ ਵਿੱਚ ਯੋਗਦਾਨ ਪਾਉਣ। ਤਾਂ ਜੋ ਇਨ੍ਹਾਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾ ਸਕੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੰਬਾਨੀ ਅਡਾਨੀ ਅਤੇ ਰਿਲਾਇੰਸ ਪੰਪਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਜਥੇਬੰਦੀਆਂ ਦਾ ਸਮਰਥਨ ਕਰਦੇ ਹਨ।

Share This Article
Leave a Comment