33ਵੇਂ ਦਿਨ ‘ਚ ਪਹੁੰਚਿਆ ਅੰਮ੍ਰਿਤਸਰ ‘ਚ ਕਿਸਾਨ ਰੇਲ ਰੋਕੋ ਅੰਦੋਲਨ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਤੇਜ਼ੀ ਫੜਦਾ ਜਾ ਰਿਹਾ ਹੈ। ਜਿਸ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਲਗਾਇਆ ਗਿਆ ਧਰਨਾ ਅੱਜ 33ਵੇਂ ਦਿਨ ‘ਚ ਪਹੁੰਚ ਗਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਵੱਲੋਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਦੇਵੀਦਾਸਪੁਰਾ ਰੇਲਵੇ ਟ੍ਰੈਕ ਜਾਮ ਕੀਤਾ ਹੋਇਆ ਹੈ। ਇੱਥੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ।

ਦੇਵੀਦਾਸਪੁਰਾ ‘ਚ ਰੇਲ ਰੋਕੀ ਬੈਠੇ ਕਿਸਾਨ ਮੰਗ ਕਰ ਰਹੇ ਹਨ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ, ਉਦੋਂ ਤਕ ਇਹ ਧਰਨਾ ਖ਼ਤਮ ਨਹੀਂ ਕੀਤਾ ਜਾਵੇਗਾ। ਹਾਲਾਂਕਿ ਕੁਝ ਕਿਸਾਨ ਜਥੇਬੰਦੀਆਂ ਨੇ ਆਪਣੇ ਰੇਲ ਰੋਕੋ ਅੰਦੋਲਨ ਵਿਚ ਥੋੜ੍ਹੀ ਜਿਹੀ ਢਿੱਲ ਵੀ ਜ਼ਰੂਰ ਦਿੱਤੀ ਹੈ ਅਤੇ ਮਾਲ ਗੱਡੀਆਂ ਦੇ ਆਉਣ ਲਈ ਲਾਂਘਾ ਦੇਣ ਦਾ ਐਲਾਨ ਕੀਤਾ ਹੈ। ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਨੇ ਆਪਣੇ ਅੰਦੋਲਨ ਵਿੱਚ ਢਿੱਲ ਨਾ ਦੇਣ ਦਾ ਫ਼ੈਸਲਾ ਲਿਆ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿਚ ਏਥੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਦੁਸਹਿਰੇ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ ਸਨ। ਇਸ ਕਿਸਾਨ ਜਥੇਬੰਦੀ ਵੱਲੋਂ ਆਪਣੀ ਮੰਗਾਂ ਪੂਰੀਆਂ ਕਰਨ ਨੂੰ ਲੈ ਕੇ ਲਗਾਇਆ ਗਿਆ ਧਰਨਾ ਅੱਜ 33ਵੇਂ ਦਿਨ ਵਿਚ ਪਹੁੰਚ ਗਿਆ ਹੈ।

Share this Article
Leave a comment